ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਊ. ਏ.ਸੀ ਅਤੇ ਰਸਾਇਣ ਵਿਭਾਗ ਵੱਲੋਂ ‘ਨੈਤਿਕ ਕਦਰਾਂ-ਕੀਮਤਾਂ’ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੰਜਾਬੀ ਵਿਭਾਗ ਦੇ ਮੈਡਮ ਡਾ. ਸਤਵੰਤ ਕੌਰ ਨੇ ਵਿਦਿਆਰਥੀ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਦੇ ਮਹੱਤਵ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਵਿਦਿਆਰਥੀਆਂ ਨੂੰ ਨੈਤਿਕ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾ. ਪੰਕਜ ਸ਼ਰਮਾ(ਮੁੱਖੀ ਰਸਾਇਣ ਵਿਭਾਗ) ਨੇ ਡਾ. ਸਤਵੰਤ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਰਸਾਇਣ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।








