Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਅੰਤਰ-ਰਾਸ਼ਟਰੀ ਵੂਮੈੱਨ ਦਿਵਸ’ ਮਨਾਇਆ

ਖ਼ਾਲਸਾ ਕਾਲਜ ਵਿਖੇ ‘ਅੰਤਰ-ਰਾਸ਼ਟਰੀ ਵੂਮੈੱਨ ਦਿਵਸ’ ਮਨਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਵੂਮੈੱਨ ਇੰਪਾਵਰਮੈਂਟ ਸੈੱਲ ਵੱਲੋਂ ਆਈ.ਆਈ.ਸੀ. ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਵੂਮੈੱਨ ਦਿਵਸ’ ਮਨਾਇਆ ਗਿਆ। ਇਸ ਮੌਕੇ ਇੱਕ ਪ੍ਰੇਰਨਾਦਾਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਦੇ ਪ੍ਰਮੁੱਖ ਪ੍ਰਵਕਤਾ ਸ਼੍ਰੀਮਤੀ ਅਨੁਰਾਧਾ (ਮਿਉਂਸੀਪਲ ਕਮੇਟੀ ਮੈਂਬਰ, ਗੜ੍ਹਦੀਵਾਲਾ) ਸਨ, ਨੇ ਵਿਦਿਆਰਥੀਆਂ ਨੂੰ ‘ਅੰਤਰਰਾਸ਼ਟਰੀ ਦਿਵਸ’ ਮਨਾਉਣ ਦੇ ਇਤਿਹਾਸ ਤੇ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਨੇ ਆਪਣੀ ਜ਼ਿੰਦਗੀ ਦੇ ਨਿੱਜੀ ਤਜਰਬਿਆਂ ਤੇ ਅਨੁਭਵਾਂ ਨੂੰ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਜਿੱਥੇ ਲਿੰਗ-ਭੇਦ ਨੂੰ ਖ਼ਤਮ ਕਰਕੇ ਲਿੰਗ ਸਮਾਨਤਾ ਉੱਪਰ ਜ਼ੋਰ ਦੇਣਾ ਹੈ, ਉੱਥੇ ਰਾਜਨੀਤਿਕ, ਸਮਾਜਿਕ, ਆਰਥਿਕ ਖੇਤਰਾਂ ਵਿੱਚ ਔਰਤਾਂ ਨਾਲ ਹੋ ਰਹੇ ਹਰ ਤਰ੍ਹਾਂ ਦੇ ਵਿਤਕਰੇ ਨੂੰ ਖ਼ਤਮ ਕਰਨਾ ਹੈ ਅਤੇ ਉਹਨਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਇਤਿਹਾਸ ਵਿਭਾਗ ਦੇ ਮੈਡਮ ਡਾ. ਮਨਜੀਤ ਕੌਰ ਬਾਜਵਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਔਰਤਾਂ ਸਮਾਜ ਦੇ ਵਿਕਾਸ ਲਈ ਲਗਭਗ ਹਰ ਖੇਤਰ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਇਸ ਲਈ ਦੁਨੀਆਂ ਦੀ ਹਰ ਔਰਤ ਬਰਾਬਰ ਅਧਿਕਾਰ ਅਤੇ ਸਨਮਾਨ ਦੀ ਹੱਕਦਾਰ ਹੈ। ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ, ਇਕਨੋਮਿਕਸ ਵਿਭਾਗ ਅਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਔਰਤ ਦਿਵਸ ਨਾਲ ਸੰਬੰਧਿਤ ਵਿਦਿਆਰਥਣਾਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਅੰਤਰ-ਰਾਸ਼ਟਰੀ ਔਰਤ ਦਿਵਸ ਦੀ ਵਧਾਈ ਦਿੰਦਿਆਂ ਵਿਦਿਆਰਥਣਾਂ ਨੂੰ ਆਪਣੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ ਦੇ ਨਾਲ-ਨਾਲ ਪੜ੍ਹ ਲਿਖ ਕੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਆ ਅਤੇ ਪੋਸਟਰ ਮੇਕਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਸ੍ਰੀ ਸੰਜੀਵ ਸਿੰਘ, ਸ੍ਰੀ ਰਾਮ ਕੁਮਾਰ (ਪ੍ਰੈੱਸ ਰਿਪੋਰਟਰ, ਨਵਾਂ ਜ਼ਮਾਨਾ), ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।