ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੀ ਹੈਪੀਨੈੱਸ ਕਮੇਟੀ ਵੱਲੋਂ ‘ਅੰਤਰ-ਰਾਸ਼ਟਰੀ ਖੁਸ਼ਹਾਲੀ ਦਿਵਸ’ ਮਨਾਇਆ ਗਿਆ। ਇਸ ਮੌਕੇ ਮੈਡਮ ਮਨਜੀਤ ਕੌਰ ਬਾਜਵਾ ਨੇ ਅੰਤਰਰਾਸ਼ਟਰੀ ਖੁਸ਼ਹਾਲੀ ਦਿਵਸ ਨੂੰ ਮਨਾਉਣ ਦੀ ਮਹੱਤਤਾ ਉੱਪਰ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਦਿਵਸ ਵਿਅਕਤੀਗਤ ਤੇ ਸਮਾਜਿਕ ਖੁਸ਼ਹਾਲੀ ਨੂੰ ਫੈਲਾਉਣ ਲਈ ਹਰ ਸਾਲ 20 ਮਾਰਚ ਨੂੰ ।ਮਨਾਇਆ ਜਾਂਦਾ ਹੈ। ਇਹ ਦਿਵਸ ਸਮਾਜ ਅੰਦਰ ਪਿਆਰ, ਭਾਈਚਾਰਾ ਅਤੇ ਚੰਗੇ ਸੰਬੰਧ ਕਾਇਮ ਕਰਨ ਦੇ ਨਾਲ ਨਾਲ ਸਮਾਜ ਦੇ ਵਿਕਾਸ ਤੇ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣ ਵਿੱਚ ਸਹਾਈ ਸਿੱਧ ਹੁੰਦਾ ਹੈ। ਇਹ ਦਿਨ ਸੁਖੀ ਅਤੇ ਖੁਸ਼ਹਾਲੀ ਭਰਿਆ ਜੀਵਨ ਜਿਊਣ ਦੇ ਅਧਿਕਾਰ ਪ੍ਰਤੀ ਲੋਕਾਂ ਨੂੰ ਸੁਚੇਤ ਕਰਕੇ ਸਮਾਜ ਵਿੱਚ ਸਕਾਰਾਤਮਿਕਤਾ ਨੂੰ ਫੈਲਾਉਣ ਵਿੱਚ ਮਦਦਗਾਰ ਸਾਬਿਤ ਹੁੰਦਾ ਹੈ। ਇਸ ਮੌਕੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਖੇਡਾਂ ਕਰਵਾ ਕੇ ਇਸ ਦਿਵਸ ਨੂੰ ਮਨੋਰੰਜਕ ਬਣਾਇਆ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਅੰਤਰ-ਰਾਸ਼ਟਰੀ ਖੁਸ਼ੀ ਦਿਵਸ ਦੀ ਵਧਾਈ ਦਿੰਦਿਆਂ ਤਣਾਅ ਭਰੇ ਜੀਵਨ ਵਿੱਚੋਂ ਖੁਸ਼ੀ ਦੇ ਮੌਕੇ ਲੱਭ ਕੇ ਖੁਸ਼ੀ ਭਰਿਆ ਜੀਵਨ ਜਿਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਾਲਜ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।