Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿੱਦਿਅਕ ਵਰ੍ਹੇ 2024-25 ਦੀ ਸਮਾਪਤੀ ਮੌਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸ਼ੁਕਰਾਨਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਧਾਰਮਿਕ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦੀਆਂ ਪੌੜੀਆਂ ਦਾ ਪਾਠ ਕੀਤਾ। ਇਸ ਉਪਰੰਤ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਸਾਂਝ ਪੁਆਈ। ਅਰਦਾਸ ਕਰਨ ਉਪਰੰਤ ਕੜਾਹ ਪ੍ਰਸਾਦ ਦੀ ਦੇਗ਼ ਵਰਤਾਈ ਗਈ। ਇਸ ਮੌਕੇ ਵਾਇਸ ਪ੍ਰਿੰਸੀਪਲ ਸ਼੍ਰੀ ਸੰਜੀਵ ਸਿੰਘ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਵਿਦਿਆਰਥੀਆਂ ਨੂੰ ਦੱਸਿਆ ਕਿ ਕਾਲਜ ਦੀ ਪੁਰਾਣੀ ਪਰੰਪਰਾ ਅਨੁਸਾਰ ਹਰ ਸਾਲ ਕਾਲਜ ਦੀ ਚੜ੍ਹਦੀ ਕਲਾ ਲਈ ਵਿੱਦਿਅਕ ਵਰ੍ਹੇ ਦੇ ਆਰੰਭ ਵਿੱਚ ਅਰਦਾਸ ਦਿਵਸ ਅਤੇ ਸਮਾਪਤੀ ਮੌਕੇ ਸ਼ੁਕਰਾਨਾ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।