ਗੜ੍ਹਦੀਵਾਲਾ 3 ਮਈ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਗੜ੍ਹਦੀਵਾਲਾ ਵਿੱਚ ਅੱਜ ‘ਵਿਸ਼ਵ ਤਮਾਕੂ ਵਿਰੋਧੀ ਦਿਵਸ’ ਐੱਨ.ਐੱਸ.ਐੱਸ. (ਨੈਸ਼ਨਲ ਸੇਵਾ ਸਕੀਮ) ਅਤੇ ਰੈੱਡ ਰਿਬਨ ਕਲੱਬ ਵੱਲੋਂ ਸਾਂਝੇ ਤੌਰ ‘ਤੇ ਮਨਾਇਆ ਗਿਆ।ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਰਚਨਾਤਮਕ ਢੰਗ ਨਾਲ ਤਮਾਕੂ ਦੀ ਬੁਰਾਈਆਂ ਅਤੇ ਸਿਹਤ ਉੱਤੇ ਪੈਣ ਵਾਲੇ ਨਕਾਰਾਤਮਕ ਪ੍ਰਭਾਵਾਂ ਨੂੰ ਦਰਸਾਇਆ। ਵਿਦਿਆਰਥੀਆਂ ਦੇ ਪੋਸਟਰਾਂ ਰਾਹੀਂ ਤਮਾਕੂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਦਿੱਤਾ ਗਿਆ।
ਕਾਲਜ ਦੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਤਮਾਕੂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ ਗਈ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ।ਇਸ ਰਾਹੀਂ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਕੇ ਉਨ੍ਹਾਂ ਨੂੰ ਇੱਕ ਨਸ਼ਾ-ਮੁਕਤ ਸਮਾਜ ਵੱਲ ਪ੍ਰੇਰਿਤ ਕਰਨ ਦਾ ਯਤਨ ਕੀਤਾ ਗਿਆ। ਇਸ ਮੌਕੇ ਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਮੈਡਮ ਗੁਰਪ੍ਰੀਤ ਕੌਰ, ਮੈਡਮ ਨੇਹਾ ਅਤੇ ਐਨ.ਐੱਸ. ਐੱਸ ਦੇ ਇੰਚਾਰਜ ਸ਼੍ਰੀ ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ ਤੇ ਮੈਡਮ ਸੀਮਾ ਕੁਮਾਰੀ ਅਤੇ ਵਿਦਿਆਰਥੀ ਹਾਜ਼ਰ ਸਨ।