Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਕਮਰਸ ਵਿਭਾਗ ਵੱਲੋਂ ਮਾਤਾ-ਪਿਤਾ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਕਮਰਸ ਵਿਭਾਗ ਵੱਲੋਂ ਮਾਤਾ-ਪਿਤਾ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ ) 

: ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਵੱਲੋਂ ਨੈਸ਼ਨਲ ਐਜੂਕੇਸ਼ਨ ਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ਮਾਤਾ-ਪਿਤਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਲਈ ਪਿਆਰ ਅਤੇ ਕਦਰ ਦੇ ਭਾਵ ਪ੍ਰਗਟਾਉਂਦੇ ਹੋਏ ਛੋਟੇ-ਛੋਟੇ ਸੰਦੇਸ਼ ਲਿਖੇ, ਜੋ “ਗ੍ਰੈਟਿਟਿਊਡ ਵਾਲ” ਤੇ ਲਗਾਏ ਗਏ। ਇਹ ਉਪਰਾਲਾ ਮਾਪਿਆਂ ਪ੍ਰਤੀ ਸਨਮਾਨ ਅਤੇ ਧੰਨਵਾਦ ਪ੍ਰਗਟ ਕਰਨ ਦਾ ਇਕ ਸੁੰਦਰ ਢੰਗ ਸੀ।

ਇਸ ਮੌਕੇ ਸਮਾਗਮ ਦੀ ਨੋਡਲ ਅਫ਼ਸਰ ਮੈਡਮ ਕੁਸ਼ਮਾ ਨੇ ਨੈਸ਼ਨਲ ਐਜੂਕੇਸ਼ਨ ਟਰੱਸਟ ਆਫ਼ ਇੰਡੀਆ ਦੇ ਸੀ.ਈ.ਓ. ਸਮਰਥ ਸ਼ਰਮਾ ਦੇ ਉਪਰਾਲੇ ਦੀ ਖ਼ਾਸ ਤੌਰ ‘ਤੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੀ ਅਹਿਮੀਅਤ ਨੂੰ ਸਮਝਾਉਂਦੇ ਹਨ ਤੇ ਉਨ੍ਹਾਂ ਨਾਲ ਰਿਸ਼ਤੇ ਮਜ਼ਬੂਤ ਬਣਾਉਂਦੇ ਹਨ। ਇਸ ਮੌਕੇ ਪ੍ਰਿੰਸੀਪਲ ਡਾ .ਜਸਪਾਲ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੇ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕਮਰਸ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।