Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ,ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਅੰਗਰੇਜ਼ੀ ਵਿਭਾਗ ਅਤੇ ਅਰਥ-ਸ਼ਾਸਤਰ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਵਿਅਕਤਿਤਵ ਤੇ ਅਕਾਦਮਿਕ ਵਿਕਾਸ ਦੇ ਉਦੇਸ਼ ਨਾਲ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਮੁਕਾਬਲੇ ਦਾ ਵਿਸ਼ਾ “ਗਲੋਬਲਾਈਜੇਸ਼ਨ ਅਤੇ ਇਸਦਾ ਅੰਗਰੇਜ਼ੀ ਭਾਸ਼ਾ ਤੇ ਭਾਰਤੀ ਅਰਥ ਵਿਵਸਥਾ ਉੱਤੇ ਪ੍ਰਭਾਵ” ਸੀ। ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲੈ ਕੇ ਅਪਣੇ ਵਿਚਾਰ ਬਹੁਤ ਹੀ ਤਰਕਸੰਗਤ ਅਤੇ ਸੁਚੱਜੇ ਢੰਗ ਨਾਲ ਪ੍ਰਸਤੁਤ ਕੀਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੀਆਂ ਅਕਾਦਮਿਕ ਗਤਿਵਿਧੀਆਂ ਵਿਦਿਆਰਥੀਆਂ ਦੀ ਲਿਖਣ ਸਮਰਥਾ, ਆਲੋਚਨਾਤਮਕ ਸੋਚ ਅਤੇ ਵਿਸ਼ਲੇਸ਼ਣਾਤਮਕ ਦ੍ਰਿਸ਼ਟੀਕੋਣ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਮੈਡਮ ਨਰਿੰਦਰ ਕੌਰ (ਅਸਿਸਟੈਂਟ ਪ੍ਰੋਫੈਸਰ, ਇੰਗਲਿਸ਼) ਅਤੇ ਮੈਡਮ ਜਸਪ੍ਰੀਤ ਕੌਰ (ਅਸਿਸਟੈਂਟ ਪ੍ਰੋਫੈਸਰ, ਅਰਥਸ਼ਾਸਤਰ) ਹਾਜ਼ਰ ਸਨ। ਦੋਹਾਂ ਅਧਿਆਪਿਕਾਵਾਂ ਨੇ ਮੁਕਾਬਲੇ ਦੀ ਰਚਨਾ, ਨਿਯਮਾਂ ਅਤੇ ਵਿਸ਼ੇ ਦੀ ਸਮਕਾਲੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਲੇਖ ਲਿਖਣ ਦੀਆਂ ਤਕਨੀਕਾਂ ਅਤੇ ਤੱਥਾਂ ਦੀ ਪੇਸ਼ਕਸ਼ ਨੂੰ ਪ੍ਰਭਾਵਸ਼ਾਲੀ ਬਣਾਉਣ ਦੇ ਸੁਝਾਅ ਵੀ ਦਿੱਤੇ। ਮੁਕਾਬਲੇ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੰਚ ਉੱਤੇ ਸਨਮਾਨਿਤ ਕੀਤਾ ਗਿਆ। ਇਹ ਲੇਖ ਮੁਕਾਬਲਾ ਵਿਦਿਆਰਥੀਆਂ ਲਈ ਨਾ ਸਿਰਫ਼ ਗਿਆਨਵਰਧਕ ਸਾਬਤ ਹੋਇਆ, ਸਗੋਂ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਅਤੇ ਰਚਨਾਤਮਕਤਾ ਨੂੰ ਵੀ ਉਭਾਰਨ ਵਾਲਾ ਰਿਹਾ।