Prime Punjab Times

Latest news
*44ਵੇਂ ਮਾਤਾ ਚਿੰਤਪੂਰਨੀ ਮੇਲੇ 'ਚ ਲੰਗਰ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ* ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ KMS ਕਾਲਜ ਵਿਖੇ ‘ਵਿੱਦਿਆ ਆਰੰਭ 2026’ ਨਾਲ ਦੋ-ਦਿਨਾ ਸਮਾਗਮ ਦੀ ਸ਼ਾਨਦਾਰ ਸਮਾਪਤੀ ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि...
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਤੀਆਂ ਦਾ ਤਿਉਹਾਰ (ਮੇਲਾ ਧੀਆਂ ਦਾ) ਮਨਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਤੀਆਂ ਦਾ ਤਿਉਹਾਰ (ਮੇਲਾ ਧੀਆਂ ਦਾ) ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸੱਭਿਆਚਾਰਕ ਕਮੇਟੀ, ਹੈਪੀਨੈੱਸ ਕਮੇਟੀ, ਵੂਮੈੱਨ ਇੰਪਾਵਰਮੈਂਟ ਸੈੱਲ, ਨੰਨ੍ਹੀ ਛਾਂ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ (ਮੇਲਾ ਧੀਆਂ ਦਾ) ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਰਸਮਾਂ ਨਾਲ ਹੋਈ। ਰੰਗ-ਬਰੰਗੀਆਂ ਰਵਾਇਤੀ ਪੁਸ਼ਾਕਾਂ ਵਿੱਚ ਸਜੀਆਂ ਵਿਦਿਆਰਥਣਾਂ ਨੇ ਤੀਜ ਦੇ ਗੀਤ ਗਾਏ ਤੇ ਬੋਲੀਆਂ ਪਾਈਆਂ। ਇਸ ਮੌਕੇ ਜਿੱਥੇ ਵਿਦਿਆਰਥਣਾਂ ਦੁਆਰਾ ਲੋਕ ਗੀਤ, ਗਿੱਧਾ ਤੇ ਡਾਂਸ ਦੀ ਪੇਸ਼ਕਾਰੀ ਕੀਤੀ ਗਈ, ਉੱਥੇ ਵਿਦਿਆਰਥਣਾਂ ਨੇ ਮਹਿੰਦੀ ਮੁਕਾਬਲੇ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਮਿਸ ਤੀਜ ਵਿਦਿਆਰਥਣ ਰੀਤਿਕਾ ਵਰਮਾ ਨੂੰ ਚੁਣਿਆ ਗਿਆ। ਮਹਿੰਦੀ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਖੁਸ਼ੀ ਤੇ ਕਾਜਲ ਨੂੰ ਹੌਸਲਾ ਅਫ਼ਜ਼ਾਈ ਲਈ ਤੋਹਫ਼ੇ ਦਿੱਤੇ ਗਏ। ਇਸ ਮੌਕੇ ਮਿਸ ਪੂਜਾ ਮੈਡਮ (ਅਸਿਸਟੈਂਟ ਪ੍ਰੋਫ਼ੈਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ) ਨੇ ਵੀ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਜਿੱਥੇ ਪਿਆਰ, ਮਿਲਵਰਤਣ ਅਤੇ ਨਾਰੀ ਸ਼ਕਤੀ ਦਾ ਪ੍ਰਤੀਕ ਹੈ, ਉੱਥੇ ਇਸ ਤਿਉਹਾਰ ਦੁਆਰਾ ਮੁਟਿਆਰਾਂ ਨੂੰ ਮਨ ਅੰਦਰ ਛੁਪੇ ਵਲਵਲਿਆਂ ਨੂੰ ਪੇਸ਼ ਕਰਨ ਦਾ ਮੌਕਾ ਵੀ ਮਿਲਦਾ ਹੈ। ਉਹਨਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਸਹਾਈ ਹੁੰਦੇ ਹਨ। ਉਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਤੇ ਵਿਰਸੇ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

 

error: copy content is like crime its probhihated