Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਸਿਹਤ ਅਤੇ ਅਜੋਕੀ ਜੀਵਨ ਸ਼ੈਲੀ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਦਾ ਆਯੋਜਨ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਸਿਹਤ ਅਤੇ ਅਜੋਕੀ ਜੀਵਨ ਸ਼ੈਲੀ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 18 ਨਵੰਬਰ 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ (ਹੁਸ਼ਿਆਰਪੁਰ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰ. ਡਾ.ਜਸਪਾਲ ਸਿੰਘ ਦੀ ਅਗਵਾਈ ਹੇਠ ਹੈੱਲਥ ਆਫ਼ ਫਿਟਨੈੱਸ ਕਲੱਬ (ਹਾਜੀਪੁਰ) ਵੱਲੋਂ ਹਿੰਦੀ ਵਿਭਾਗ ਦੇ ਸਹਿਯੋਗ ਨਾਲ ‘ਸਿਹਤ ਅਤੇ ਅਜੋਕੀ ਜੀਵਨ ਸ਼ੈਲੀ‘ ਵਿਸ਼ੇ ਨਾਲ ਸੰਬੰਧਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਹਿੰਦੀ ਵਿਭਾਗ ਦੇ ਮੁਖੀ ਡਾ. ਦਵਿੰਦਰ ਕੁਮਾਰ ਸੰਦਲ ਨੇ ਸਭ ਤੋਂ ਪਹਿਲਾਂ ਆਏ ਹੋਏ ਮਹਿਮਾਨਾਂ ਸ. ਪਰਮਜੀਤ ਸਿੰਘ (ਸੀਨੀਅਰ ਹੈੱਲਥ ਕੋਚ) ਸ. ਪਰਮਿੰਦਰ ਸਿੰਘ,ਪੋ੍. ਰਾਜ ਕੁਮਾਰ ਅਤੇ ਸ੍ਰੀ ਦਿਨੇਸ਼ ਕੁਮਾਰ ਦਾ ਨਿੱਘਾ ਸਵਾਗਤ ਕੀਤਾ ਤੇ ‘ਜੀ ਆਇਆਂ ਨੂੰ‘ ਆਖਿਆ। ਇਸ ਮੌਕੇ ਸ. ਪਰਮਜੀਤ ਸਿੰਘ ਨੇ ਅਜੋਕੇ ਰੁਝੇਵਿਆਂ ਤੇ ਤਨਾਉ ਭਰੇ ਸਮੇਂ ਵਿੱਚ ਮਨੁੱਖ ਨੂੰ ਦਰਪੇਸ਼ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਇਹਨਾਂ ਬਿਮਾਰੀਆਂ ਤੋਂ ਬਚਾਓ ਦੇ ਢੰਗ- ਤਰੀਕਿਆਂ ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਅਜੋਕੇ ਸਮੇਂ ਵਿੱਚ ਵੱਧ ਰਹੀ ਮੋਟਾਪੇ ਦੀ ਸਮੱਸਿਆ ਦੇ ਕਾਰਨਾਂ ਬਾਰੇ ਦੱਸਦਿਆਂ ਉਹਨਾਂ ਕਿਹਾ ਕਿ ਪੁਰਾਣੇ ਸਮਿਆਂ ਵਿੱਚ ਲੋਕਾਂ ਦੀ ਤੰਦਰੁਸਤੀ ਦਾ ਸਭ ਤੋਂ ਵੱਡਾ ਰਾਜ ਸਖ਼ਤ ਮਿਹਨਤ, ਹੱਥੀ ਕੰਮ ਕਰਨਾ ਅਤੇ ਪੋਸ਼ਟਿਕ ਆਹਾਰ ਸੀ। ਉਹਨਾਂ ਨੇ ਕਿਹਾ ਕਿ ਸਾਨੂੰ ਵੀ ਤੰਦਰੁਸਤ ਰਹਿਣ ਲਈ ਜੰਕ ਫੂਡ ਨੂੰ ਤਿਆਗ ਕੇ ਪੋਸ਼ਟਿਕ ਆਹਾਰ ਲੈਣ ਦੇ ਨਾਲ-ਨਾਲ ਕਸਰਤ ਵੱਲ ਪੂਰਾ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਆਧੁਨਿਕ ਮਸ਼ੀਨ ਫਿਟਨੈੱਸ ਪੈਰਾਮੀਟਰ ਨਾਲ  ਕਾਲਜ ਦੇ ਸਟਾਫ ਮੈਂਬਰਾਂ ਦੀ ਸਿਹਤ ਦਾ ਚੈੱਕ ਅੱਪ ਕੀਤਾ ਅਤੇ ‘ਸਿਹਤ ਹੀ ਸਾਡਾ ਅਸਲੀ ਖਜ਼ਾਨਾ ਹੈ‘ ਦਾ ਸੁਨੇਹਾ ਦਿੱਤਾ। ਵਾਈਸ ਪ੍ਰਿੰ. ਸ੍ਰੀ ਸੰਜੀਵ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ। ਇਸ ਮੌਕੇ ਕਾਲਜ ਦਾ ਟੀਚਿੰਗ ਅਤੇ ਨਾਨ- ਟੀਚਿੰਗ ਸਟਾਫ਼ ਹਾਜ਼ਰ ਸੀ।