Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਅਨੰਤਨਾਗ (ਕਸ਼ਮੀਰ) ਤੋਂ ਗੜ੍ਹਦੀਵਾਲਾ ਪਹੁੰਚੇ ਨਗਰ ਕੀਰਤਨ ਦਾ ਸ਼ਰਧਾਪੂਰਵਕ ਸਵਾਗਤ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਅਨੰਤਨਾਗ (ਕਸ਼ਮੀਰ) ਤੋਂ ਗੜ੍ਹਦੀਵਾਲਾ ਪਹੁੰਚੇ ਨਗਰ ਕੀਰਤਨ ਦਾ ਸ਼ਰਧਾਪੂਰਵਕ ਸਵਾਗਤ

ਗੜ੍ਹਦੀਵਾਲਾ 19 ਨਵੰਬਰ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ‘ਪੁਕਾਰ ਦਿਵਸ’ ਨਗਰ ਕੀਰਤਨ ਅਨੰਤਨਾਗ (ਕਸ਼ਮੀਰ) ਤੋਂ ਆਰੰਭ ਹੋ ਕੇ ਗੜ੍ਹਦੀਵਾਲਾ ਪਹੁੰਚਣ ‘ਤੇ ਸ਼ਰਧਾਪੂਰਵਕ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੀ ਪਹੁੰਚ ਨਾਲ ਪੂਰਾ ਇਲਾਕਾ ਗੁਰਬਾਣੀ ਦੇ ਸੁਹਣੇ ਨਾਦ ਨਾਲ ਗੂੰਜ ਉਠਿਆ। ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ। ਕਾਲਜ ਵੱਲੋਂ ਪ੍ਰਸਾਦਿ ਅਤੇ ਪਾਣੀ ਦੀ ਸੇਵਾ ਕੀਤੀ ਗਈ। ਕਾਲਜ ਦੇ ਰੈੱਡ ਰਿਬਨ, NSS ਅਤੇ NCC ਯੂਨਿਟ ਨੇ ਵੀ ਸੇਵਾ ਦੇ ਭਾਵ ਨਾਲ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਨੰਤਨਾਗ ਤੋਂ ਆਇਆ ਇਹ ਨਗਰ ਕੀਰਤਨ ਪੂਰੇ ਪੰਥ ਲਈ ਏਕਤਾ, ਸ਼ਰਧਾ ਅਤੇ ਸਾਂਝੇਪਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਗੜ੍ਹਦੀਵਾਲਾ ਹਮੇਸ਼ਾਂ ਧਾਰਮਿਕ ਅਤੇ ਸਮਾਜਿਕ ਮੁੱਲਾਂ ਨੂੰ ਬੜਾਵਾ ਦੇਣ ਲਈ ਅੱਗੇ ਰਹਿੰਦਾ ਹੈ।ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਰੂਹਾਨੀ ਪ੍ਰੋਗਰਾਮਾਂ ਨਾਲ ਜੁੜਨ ਦਾ ਮੌਕਾ ਮਿਲਣਾ ਮਾਣ ਦੀ ਗੱਲ ਹੈ। ਨਗਰ ਕੀਰਤਨ ਕਾਲਜ ਤੋਂ ਅੱਗੇ ਵੱਖ-ਵੱਖ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਅਗਲੇਰੇ ਪੜਾਅ ਲਈ ਰਵਾਨਾ ਹੋਇਆ। ਸੰਗਤ ਵੱਲੋਂ ਜਿੱਥੇ-ਜਿੱਥੇ ਵੀ ਨਗਰ ਕੀਰਤਨ ਗੁਜ਼ਰਿਆ ਉਥੇ ਸਤਿਕਾਰ ਅਤੇ ਸੇਵਾ ਨਾਲ ਇਸਦਾ ਸੁਆਗਤ ਕੀਤਾ ਗਿਆ।