Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ

ਗੜ੍ਹਦੀਵਾਲਾ 26 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਡਿਗਰੀ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮਾਨਯੋਗ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ (ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਜਥੇਦਾਰ ਸ. ਤਾਰਾ ਸਿੰਘ ਸੱਲ੍ਹਾਂ (ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ), ਸ.ਰਵਿੰਦਰ ਸਿੰਘ ਚੱਕ,ਸ. ਸੰਦੀਪ ਸਿੰਘ ਸੀਕਰੀ ਅਤੇ ਸ. ਚੇਤਨ ਸਿੰਘ (ਮੈਂਬਰ, ਓਲਡ ਸਟੂਡੈਂਟ ਐਸੋਸੀਏਸ਼ਨ) ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਵੱਲੋਂ ਕਨਵੋਕੇਸ਼ਨ ਰਿਪੋਰਟ ਪੇਸ਼ ਕੀਤੀ ਗਈ। ਇਸ ਉਪਰੰਤ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਦੀ ਜ਼ਿੰਦਗੀ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਚਾਈ, ਇਮਾਨਦਾਰੀ ਅਤੇ ਮਿਹਨਤ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਸਮਾਜ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਨੌਕਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਬਲਕਿ ਇਕ ਚੰਗਾ ਇਨਸਾਨ ਬਣਨ ਦਾ ਮਾਧਿਅਮ ਵੀ ਹੈ। ਡਿਗਰੀ ਵੰਡ ਸਮਾਗਮ ਦੌਰਾਨ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਡਿਗਰੀ ਵੰਡ ਸਮਾਗਮ ਵਿੱਚ 421 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਸਿੱਖਿਆ ਤੋਂ ਇਲਾਵਾ ਸੱਭਿਆਚਾਰਕ ਤੇ ਧਾਰਮਿਕ ਗਤੀਵਿਧੀਆਂ, ਖੇਡਾਂ ਅਤੇ ਹੋਰ ਮੁਕਾਬਲਿਆਂ ਵਿੱਚ ਮੁਕਾਮ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਵੀ ਦਿੱਤੇ ਗਏ। ਇਸ ਮੌਕੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਵੱਲੋਂ ਕਾਲਜ ਵਿੱਚ ਨਵੀਂ ਤਿਆਰ ਕੀਤੀ ਗਈ ਕਮਰਸ ਲੈਬ ਅਤੇ ਆਈ.ਸੀ.ਟੀ. (ICT) ਲੈਬ ਦਾ ਉਦਘਾਟਨ ਵੀ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਡਾ. ਦਵਿੰਦਰ ਕੁਮਾਰ ਸੰਦਲ ਨੇ ਧੰਨਵਾਦ ਪ੍ਰਸਤਾਵ ਪੇਸ਼ ਕਰਦਿਆਂ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।