Prime Punjab Times

Latest news
ਹੱਕੀ ਮੰਗਾਂ ਨੂੰ ਲੈ ਕੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸਿਵਲ ਸਰਜਨ ਨੂੰ ਮੰਗ-ਪੱਤਰ, ਮੰਗਾਂ ਨਾ ਮੰਨਣ ’ਤੇ... ਔਰਤ ਦੇ ਕੰਨਾਂ ਵਿਚੋਂ ਸੋਨੇ ਦੇ ਟਾਪਸ ਖੋਹਣ ਵਾਲੇ ਦੋ ਲੁਟੇਰੇ ਕਾਬੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਕਾਲਜ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ DAV ਪਬਲਿਕ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ
ADVERTISEMENT
You are currently viewing ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ

ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ

ਗੜ੍ਹਦੀਵਾਲਾ 16 ਜੂਨ (ਚੌਧਰੀ  / ਪ੍ਰਦੀਪ ਕੁਮਾਰ ) 

: ਖਾਲਸਾ ਕਾਲਜ ਗੜ੍ਹਦੀਵਾਲਾ ਦੇ ਐਨ.ਐਸ.ਐਸ. ਯੂਨਿਟ ਵੱਲੋਂ ਇੱਕ ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ, ਜਿਸ ਦੌਰਾਨ ਐਨ.ਐਸ.ਐਸ. ਵਲੰਟੀਅਰਾਂ ਨੇ ਕਾਲਜ ਦੇ ਲਾਨ ਦੀ ਸਫ਼ਾਈ ਕਰਕੇ ਸਵੱਛਤਾ ਦਾ ਸੰਦੇਸ਼ ਦਿੱਤਾ।ਇਸ ਮੌਕੇ ਐਡਵੋਕੇਟ ਜਸਰਾਜ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ “ਬੌਧਿਕ ਸੰਪਤੀ ਅਧਿਕਾਰ (Intellectual Property Rights)” ਵਿਸ਼ੇ ’ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਵਿਚਾਰਾਂ, ਖੋਜਾਂ ਅਤੇ ਰਚਨਾਵਾਂ ਦੀ ਕਾਨੂੰਨੀ ਸੁਰੱਖਿਆ ਬਾਰੇ ਜਾਣਕਾਰੀ ਹੋਣਾ ਅੱਜ ਦੇ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਕਾਪੀਰਾਈਟ, ਪੇਟੈਂਟ ਅਤੇ ਟ੍ਰੇਡਮਾਰਕ ਵਰਗੇ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਵਿਸ਼ਿਆਂ ’ਤੇ ਕਰਵਾਏ ਜਾਣ ਵਾਲੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਨਵੀਨਤਾ, ਖੋਜ ਅਤੇ ਸਿਰਜਣਾਤਮਕਤਾ ਪ੍ਰਤੀ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਬੌਧਿਕ ਸੰਪਤੀ ਅਧਿਕਾਰਾਂ ਦੀ ਜਾਣਕਾਰੀ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਬਣਾਉਂਦੀ ਹੈ ਅਤੇ ਭਵਿੱਖ ਵਿੱਚ ਉਨ੍ਹਾਂ ਦੀਆਂ ਖੋਜਾਂ ਅਤੇ ਰਚਨਾਵਾਂ ਦੀ ਸੁਰੱਖਿਆ ਲਈ ਮਦਦਗਾਰ ਸਾਬਤ ਹੁੰਦੀ ਹੈ। ਐਨ.ਐਸ.ਐਸ. ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਮਾਜ ਸੇਵਾ, ਅਨੁਸ਼ਾਸਨ, ਨੇਤ੍ਰਿਤਵ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਦਾ ਵਿਕਾਸ ਕਰਨਾ ਹੈ। ਇਸ ਰਾਹੀਂ ਵਿਦਿਆਰਥੀਆਂ ਨੂੰ ਸਮਾਜ ਦੀਆਂ ਸਮੱਸਿਆਵਾਂ ਨਾਲ ਜਾਣੂ ਕਰਵਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਸਵੱਛਤਾ, ਵਾਤਾਵਰਣ ਸੁਰੱਖਿਆ, ਸਿਹਤ ਜਾਗਰੂਕਤਾ ਅਤੇ ਸਮਾਜਿਕ ਭਲਾਈ ਦੇ ਕੰਮਾਂ ਵਿੱਚ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।
ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸ਼੍ਰੀ ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਸੀਮਾ ਵੀ ਹਾਜ਼ਰ ਸਨ। ਕੈਂਪ ਦੇ ਅੰਤ ਵਿੱਚ ਮੈਡਮ ਗੁਰਪ੍ਰੀਤ ਕੌਰ ਵਲੋਂ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ ਗਿਆ।

error: copy content is like crime its probhihated