Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਵੀ ਅਮਰੀਕ ਡੋਗਰਾ ਦੀ ਪੁਸਤਕ ਲੋਕ-ਅਰਪਣ ਸੰਬੰਧੀ ਮੀਟਿੰਗ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਵੀ ਅਮਰੀਕ ਡੋਗਰਾ ਦੀ ਪੁਸਤਕ ਲੋਕ-ਅਰਪਣ ਸੰਬੰਧੀ ਮੀਟਿੰਗ

ਗੜ੍ਹਦੀਵਾਲਾ, 13 ਦਸੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਰਹਿਨੁਮਾਈ ਹੇਠ ਕਵੀ ਅਮਰੀਕ ਡੋਗਰਾ ਦੀ ਸਮੁੱਚੀ ਕਾਵਿ ਰਚਨਾ ਮੇਰੀਆਂ ਧੁੱਪਾਂ ਮੇਰੀਆਂ ਛਾਵਾਂਦੇ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ ਦੀ ਤਿਆਰੀ ਸੰਬੰਧੀ ਮੀਟਿੰਗ ਕੀਤੀ ਗਈ। ਪ੍ਰੋ. ਸ਼ਾਮ ਸਿੰਘ ਨੇ ਦੱਸਿਆ ਕਿ ਸਾਹਿਤ ਸਭਾ ਦਸੂਹਾ-ਗੜ੍ਹਦੀਵਾਲਾ (ਰਜਿ.) ਵੱਲੋਂ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਖ਼ਾਲਸਾ ਕਾਲਜ ਗੜ੍ਹਦੀਵਾਲਾ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਸਹਿਯੋਗ ਨਾਲ ਖ਼ਾਲਸਾ ਕਾਲਜ ਗੜ੍ਹਦੀਵਾਲਾ (ਸਥਾਨ: ਕਾਨਫਰੰਸ ਹਾਲ) ਵਿਖੇ ਸ਼ਾਇਰ ਅਮਰੀਕ ਡੋਗਰਾ ਦੀ ਸਮੁੱਚੀ ਕਾਵਿ ਰਚਨਾ ਮੇਰੀਆਂ ਧੁੱਪਾਂ ਮੇਰੀਆਂ ਛਾਵਾਂਦਾ ਲੋਕ-ਅਰਪਣ ਅਤੇ ਵਿਚਾਰ ਚਰਚਾ 15 ਦਸੰਬਰ 2023 ਨੂੰ ਹੋ ਰਹੀ ਹੈ।ਇਸ ਸਾਰਥਕ ਸਮਾਗਮ ਦੀ ਪ੍ਰਧਾਨਗੀ ਡਾ. ਹਰਜਿੰਦਰ ਸਿੰਘ ਅਟਵਾਲ, ਪ੍ਰੋ. ਸੁਰਜੀਤ ਜੱਜ ਅਤੇ ਡਾ. ਬਲਦੇਵ ਸਿੰਘ ਬੱਧਣ ਕਰ ਰਹੇ ਹਨ।  ਡਾ. ਜੇ.ਬੀ. ਸੇਖੋਂ, ਡਾ. ਗੋਪਾਲ ਸਿੰਘ ਬੁੱਟਰ ਪ੍ਰੋ. ਸੰਧੂ ਵਰਿਆਣਵੀ, ਪ੍ਰੋ. ਸ਼ਾਮ ਸਿੰਘ, ਡਾ. ਜਸਵੰਤ ਰਾਏ ਅਤੇ ਕਵੀ ਵਿਸ਼ਾਲ ਮੁੱਖ ਬੁਲਾਰੇ ਹੋਣਗੇ। ਇਸ ਸਮਾਗਮ ਵਿੱਚ ਸਮੁੱਚੀ ਰਚਨਾ ਲਈ ਅਮਰੀਕ ਡੋਗਰਾ ਦਾ ਸਾਂਝੇ ਤੌਰ ਤੇ ਸਨਮਾਨ ਕੀਤਾ ਜਾਵੇਗਾ।