Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ 7 ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੀ ਅਰੰਭਤਾ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ 7 ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੀ ਅਰੰਭਤਾ

ਗੜ੍ਹਦੀਵਾਲਾ 10 ਜਨਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਿਤੀ 10 ਜਨਵਰੀ, 2024 ਨੂੰ ਐੱਨ.ਐੱਸ.ਐੱਸ.ਯੂਨਿਟ ਵੱਲੋਂ 7 ਰੋਜ਼ਾ ਐੱਨ.ਐੱਸ. ਐੱਸ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਵੱਲੋਂ ਕੀਤਾ ਗਿਆ। ਇਸ ਕੈਂਪ ਦੇ ਦੌਰਾਨ ਵਿਦਿਆਰਥੀਆਂ ਦੇ ਬੌਧਿਕ ਅਤੇ ਮੌਲਿਕ ਵਿਕਾਸ ਲਈ ਵੱਖੋ-ਵੱਖਰੇ ਪ੍ਰੋਗਰਾਮ ਉਲੀਕੇ ਗਏ।ਕੈਂਪ ਦੀ ਆਰੰਭਤਾ ਉਪਰੰਤ ਸ੍ਰ.ਗੁਰਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਐੱਨ.ਐੱਸ.ਐੱਸ ਦੀ ਮਹੱਤਤਾ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਹਨਾਂ ਨੇ ਵਿਦਿਆਰਥੀਆਂ ਨੂੰ ਯੋਗਾ ਕਰਵਾਇਆ।ਇਸਦੇ ਨਾਲ ਹੀ ਵਿਦਿਆਰਥੀਆਂ ਨੇ ਕਾਲਜ ਕੈਂਪਸ ਅਤੇ ਗਰਾਊਂਡ ਦੀ ਸਫ਼ਾਈ ਕੀਤੀ।ਐੱਨ.ਐਸ.ਐੱਸ. ਕੈਂਪ ਦੇ ਮੁੱਖ ਮੰਤਵ ‘ਸਵੱਛ ਭਾਰਤ ਅਭਿਆਨ ਅਤੇ ਮੇਰੀ ਮਾਟੀ ਮੇਰਾ ਦੇਸ਼’ ਮਿਸ਼ਨ ਦੇ ਅੰਤਰਗਤ ਇੱਕ ਵਿਸ਼ੇਸ਼ ਲੈਕਚਰ ‘ ਸੋਲਿਡ ਵੇਸਟ ਮੈਨੇਜਮੈਂਟ’ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਤ੍ਰਿਪਤਾ ਦੇਵੀ, ਪ੍ਰੋਗਰਾਮ ਕੋਆਡੀਨੇਟਰ, ਮਿਉਸੀਪਲ ਕਾਰਪੋਰੇਸ਼ਨ ਗੜ੍ਹਦੀਵਾਲਾ ਨੇ ਸਵੱਛ ਭਾਰਤ ਅਭਿਆਨ ਦੇ ਤਹਿਤ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਚਰੇ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਗਿੱਲੇ ਸੁੱਕੇ ਕਚਰੇ ਨੂੰ ਅਲੱਗ-ਅਲੱਗ ਰੱਖਣ ਲਈ ਵਚਨਬੱਧ ਕਰਵਾਇਆ । ਇਸਦੇ ਨਾਲ ਹੀ ਉਨ੍ਹਾਂ ਨੇ 3 ਆਰ ਦਾ ਰੂਲ ਸਮਝਾਉਂਦਿਆਂ ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਪ੍ਰੇਰਿਆ। ਘਰ ਦੇ ਕੂੜੇ-ਕਰਕਟ ਤੋਂ ਖਾਦ ਬਣਾਉਣ ਦੀ ਵਿਧੀ ਦੱਸਦਿਆਂ ਇਸ ਤਕਨੀਕ ਦੇ ਜ਼ਰੀਏ ਵੇਸਟ ਟੂ ਵੈਲਥ ਵੱਲ ਜਾਣ ਲਈ ਜਾਗਰੂਕ ਕੀਤਾ। ਇਸ ਮੌਕੇ ਖਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ. ਗੁਰਿਪੰਦਰ ਸਿੰਘ, ਡਾ. ਰਾਬੀਆ ਸ਼ਰਮਾ ਅਤੇ ਮੈਡਮ ਦਲਜੀਤ ਕੌਰ ਨੇ ਸ੍ਰੀਮਤੀ ਤ੍ਰਿਪਤਾ ਦੇਵੀ ਜੀ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਵਿਦਆਰਥੀਆਂ ਨੇ ਮਾਈ ਭਾਰਤ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾ ਕੇ ਸਰਟੀਫਿਕੇਟ ਵੀ ਹਾਸਲ ਕੀਤੇ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕੈਂਪ ਸਵੱਛ ਭਾਰਤ ਅਭਿਆਨ ਅਤੇ ਮੇਰੀ ਮਾਟੀ ਮੇਰਾ ਦੇਸ਼ ਦੀ ਸੋਚ ਨੂੰ ਸਮਰਪਿਤ ਹੈ।ਉਹਨਾਂ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆ ਦੇ ਮੌਲਿਕ ਤੇ ਬੌਧਿਕ ਵਿਕਾਸ ਤੋਂ ਇਲਾਵਾ ਉਹਨਾਂ ਨੂੰ ਚੰਗੇ ਨਾਗਰਿਕ ਬਣਾਉਣ ਵਿੱਚ ਵੀ ਮਦਦ ਕਰਦੇ ਹਨ।