ਗੜ੍ਹਦੀਵਾਲਾ (ਚੌਧਰੀ)
24 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਬੀ.ਐੱਸ-ਸੀ. ਫੈਸ਼ਨ ਡਿਜਾਇਨਿੰਗ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ।ਸਮੈਸਟਰ ਛੇਵਾਂ ਦੀ ਵਿਦਿਆਰਥਣ ਜੀਵਨਜੋਤ ਕੌਰ ਨੇ 93.2% ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਹਰਜੋਤ ਕੌਰ ਨੇ 91.9% ਹਾਸਲ ਕਰਕੇ ਦੂਜਾ ਸਥਾਨ ਅਤੇ ਚੇਤਨਾ ਨੇ 90.3% ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਫੈਸਨ ਡਿਜਾਇਨਿੰਗ ਵਿਭਾਗ ਦੇ ਮੁੱਖੀ ਮੈਡਮ ਸ਼ਰਨਜੀਤ ਕੌਰ ਅਤੇ ਮੈਡਮ ਨੇਹਾ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।