Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਵਿਦਿਆਰਥਣ ਈਸ਼ਾ ਨੇ ਜ਼ੋਨ ਪੱਧਰ ਤੇ 5ਵੀਂ ਪੁਜੀਸ਼ਨ ਕੀਤੀ ਹਾਸਲ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਵਿਦਿਆਰਥਣ ਈਸ਼ਾ ਨੇ ਜ਼ੋਨ ਪੱਧਰ ਤੇ 5ਵੀਂ ਪੁਜੀਸ਼ਨ ਕੀਤੀ ਹਾਸਲ

ਗੜ੍ਹਦੀਵਾਲਾ 11 ਜਨਵਰੀ (ਚੌਧਰੀ / ਯੋਗੇਸ਼ ਗੁਪਤਾ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦੀ ਅਗਵਾਈ ਹੇਠ ਪ੍ਰੋ.ਜਤਿੰਦਰ ਕੌਰ ਧਰਮ ਅਧਿਐਨ ਵਿਭਾਗ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਦੇ ਇਮਤਿਹਾਨ (2023)ਦੇ ਵਿਚ ਕਾਲਜ ਦੇ 23 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਨੈਤਿਕ ਸਿੱਖਿਆ ਇਮਤਿਹਾਨ ਦੇ ਨਤੀਜਿਆਂ ਦਾ ਇਨਾਮ ਵੰਡ ਸਮਾਗਮ ਕਰਵਾਇਆ । ਇਸ ਇਮਤਿਹਾਨ ਵਿੱਚੋ ਈਸ਼ਾ ਬੀ. ਐੱਸ.ਸੀ.3rd ਸਮੈਸਟਰ ਦੀ ਵਿਦਿਆਰਥਣ ਨੇ ਹੁਸ਼ਿਆਰਪੁਰ ਜ਼ੋਨ ਵੱਲੋਂ ਪੰਜਵੀਂ (5th)ਪੁਜੀਸ਼ਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ।ਇਸ ਮੌਕੇ ਤੇ ਵਧੀਕ ਸਕੱਤਰ ਡਾ.ਅਰਬਿੰਦ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਵਿਦਿਆਰਥਣ ਈਸ਼ਾ ਨੂੰ ਟਰਾਫ਼ੀ ਕੈਸ਼ 500 ਰੁ.ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਕਾਲਜ ਦੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਧਰਮ ਅਧਿਐਨ ਵਿਭਾਗ ਦੇ ਪ੍ਰੋ.ਜਤਿੰਦਰ ਕੌਰ ਬਾਬਾ ਜ਼ੋਰਾਵਰ ਸਿੰਘ ਯੂਥ ਕਲੱਬ ਦੀ ਪ੍ਰਧਾਨ ਗੁਰਨੂਪ ਕੌਰ ਵੱਲੋਂ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ।ਨੈਤਿਕ ਸਿੱਖਿਆ ਦੇ ਇਮਤਿਹਾਨ ਵਿੱਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪ੍ਰਿੰਸੀਪਲ ਡਾ.ਜਸਪਾਲ ਸਿੰਘ ਅਤੇ ਮੈਡਮ ਜਤਿੰਦਰ ਕੌਰ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ।ਕਾਲਜ ਵੱਲੋਂ ਡਾ.ਅਰਬਿੰਦ ਸਿੰਘ ਧੂਤ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ – ਨਾਲ ਇਸ ਤਰ੍ਹਾਂ ਦੇ ਇਮਤਿਹਾਨਾਂ ਵਿੱਚ ਵੱਧ – ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਡਾ.ਅਰਬਿੰਦ ਸਿੰਘ ਧੂਤ ਦਾ ਕਾਲਜ ਪਹੁੰਚਣ ਤੇ ਇਨਾਮ ਵੰਡ ਸਮਾਗਮ ਕਰਨ ਤੇ ਧੰਨਵਾਦ ਕੀਤਾ।ਇਸ ਮੌਕੇ ਪ੍ਰਿੰਸੀਪਲ ,ਸਮੁੱਚੇ ਕਾਲਜ ਸਟਾਫ਼ ਨੇ ਵਿਦਿਆਰਥਣ ਈਸ਼ਾ ਅਤੇ ਮੈਡਮ ਜਤਿੰਦਰ ਕੌਰ ਨੂੰ ਵਧਾਈ ਦਿੱਤੀ।