Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਐਮ.ਕਾਮ.ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਐਮ.ਕਾਮ.ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ 13 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਐਮ.ਕਾਮ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਦੀ ਵਿਦਿਆਰਥਣ ਅਨਮੋਲਪ੍ਰੀਤ ਨੇ 534 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਏਕਤਾ ਨੇ 533 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਸੋਨਾਲੀ ਅਤੇ ਸਿਮਰਨਜੀਤ ਕੌਰ ਨੇ 517 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਿਦਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਾਮਰਸ ਵਿਭਾਗ ਦੇ ਮੁਖੀ ਮੈਡਮ ਡਾ. ਹਰਪ੍ਰੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਿਦਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।