Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 13 ਅਗਸਤ (ਚੌਧਰੀ) 

: ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟਸ. ਹਰਜਿੰਦਰ ਸਿੰਘ ਧਾਮੀ, ਸਕੱਤਰ ਸਿੱਖਿਆ ਸ.ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਵਿਭਾਗ ਵੱਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਯੁਵਕ ਸੇਵਾਵਾਂ ਵਿਭਾਗ ਦੇ ਇੰਚਾਰਜ ਸ ਗੁਰਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਦਿਨ ਨੂੰ ਮਨਾਉਣ ਦੇ ਮੰਤਵ ਬਾਰੇ ਗੱਲ ਕਰਦਿਆਂ ਦੱਸਿਆ ਕਿ ਨੌਜਵਾਨ ਵਰਗ ਦਾ ਸਾਡੇ ਸਮਾਜ ਨੂੰ ਅੱਗੇ ਲੈਕੇ ਜਾਣ ਵਿੱਚ ਬਹੁਤ ਵੱਡਾ ਯੋਗਦਾਨ ਹੈ, ਪ੍ਰੋ ਸੰਜੀਵ ਸਿੰਘ ਨੇ ਕਿਹਾ ਕਿ ਇਸ ਪੀੜੀ ਨੂੰ ਵਧੀਆ ਸਿੱਖਿਆ ਪ੍ਰਾਪਤ ਕਰਕੇ ਸਮੇਂ ਦੇ ਹਾਣੀ ਬਣਨ ਦੀ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀ ਜਸਲੀਨ ਕੌਰ, ਮਨਪ੍ਰੀਤ ਕੌਰ ਅਤੇ ਕਿਰਨਦੀਪ ਕੌਰ ਨੇ ਆਪਣੇ -ਆਪਣੇ ਵਿਚਾਰ ਪੇਸ਼ ਕੀਤੇ।ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਦੇ ਨਾਲ ਨਾਲ ਸਮਾਰਟ ਵਰਕ ਕਰਨ ਲਈ ਕਿਹਾ। ਇਸ ਮੌਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।