Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

21 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਖ਼ਾਲਸਾ ਕਾਲਜ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਐੱਮ.ਏ. ਪੋਲੀਟੀਕਲ ਸਾਇੰਸ ਪਹਿਲਾ ਸਮੈਸਟਰ ਅਤੇ ਐੱਮ.ਏ. ਪੰਜਾਬੀ ਸਮੈਸਟਰ ਤੀਜਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ। ਐਮ.ਏ. ਪੋਲ ਸਾਇੰਸ ਦੀ ਵਿਦਿਆਰਥਣ ਪਵਨ ਕੁਮਾਰੀ ਨੇ 296 ਅੰਕ, ਪਰਮਜੀਤ ਕੌਰ ਨੇ 293 ਅੰਕ ਅਤੇ ਕਿਰਨ ਕੁਮਾਰੀ ਨੇ 268 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਐਮ.ਏ. ਪੰਜਾਬੀ ਦੀ ਵਿਦਿਆਰਥਣ ਪ੍ਰਿਆ 286 ਅੰਕ, ਸ਼ਰੀਆ ਮਿਨਹਾਸ ਨੇ 283 ਅੰਕ ਅਤੇ ਸਿਵਾਨੀ 276 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਪੰਜਾਬੀ ਵਿਭਾਗ ਦੇ ਮੁੱਖੀ ਡਾ. ਮਲਕੀਤ ਸਿੰਘ ਅਤੇ ਪੋਲ ਸਾਇੰਸ ਦੇ ਮੁੱਖੀ ਪ੍ਰੋ. ਜਗਦੀਪ ਕੁਮਾਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।