Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਪਲੇਸਮੈਂਟ ਸੈੱਲ ਵਲੋਂ ਵਿਦਿਆਰਥੀਆਂ ਨਾਲ ਮੀਟਿੰਗ

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਪਲੇਸਮੈਂਟ ਸੈੱਲ ਵਲੋਂ ਵਿਦਿਆਰਥੀਆਂ ਨਾਲ ਮੀਟਿੰਗ

ਗੜ੍ਹਦੀਵਾਲਾ (ਚੌਧਰੀ)

3 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਵਿੱਚ ਕਾਲਜ ਦੇ ਪਲੇਸਮੈਂਟ ਸੈਲ ਵਲੋਂ ਵਿਦਿਆਰਥੀਆਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਕਾਲਜ ਦੇ ਪਲੇਸਮੈਂਟ ਸੈੱਲ ਦੇ ਇੰਚਾਰਜ ਸ੍ਰੀ ਦਵਿੰਦਰ ਕੁਮਾਰ (ਲਾਇਬਰੇਰੀਅਨ) ਵਲੋਂ ਵਿਦਿਆਰਥੀਆਂ ਨੂੰ ਸ਼੍ਰੋ.ਗੁ.ਪ੍ਰ. ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਚਲਾਈ ਜਾ ਰਹੀ ਮੁਫਤ ਪਲੇਸਮੈਂਟ ਟ੍ਰੇਨਿੰਗ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਸ਼੍ਰੋ. ਗੁ.ਪ੍ਰ. ਕਮੇਟੀ ਦੇ ਮਾਹਿਰਾਂ ਵਲੋਂ ਵਿਦਿਆਰਥੀਆ ਨੂੰ ਇੰਡਸਟਰੀ ਦੀ ਲੋੜ ਮੁਤਾਬਕ ਤਿਆਰ ਕਰਨ, ਇੰਡਸਟ੍ਰੀਅਲ ਵਿਜ਼ਿਟ , ਪਲੇਸਮੈਂਟ ਡਰਾਈਵ, ੂਫਸ਼ਛ, ਫਫਸ਼ਛ ਅਤੇ ਹੋਰ ਟ੍ਰੇਨਿੰਗ , ਸ਼ੈਸ਼ਨ ਲਈ ਤਿਆਰ ਕੀਤਾ ਜਾਵੇਗਾ ਤਾਂ ਜੋ ਉਹਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾ ਸਕੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ਼੍ਰੋ.ਗੁ.ਪ੍ਰ. ਕਮੇਟੀ ਵਲੋਂ ਚਲਾਈ ਜਾ ਰਹੀ ਇਸ ਮੁਫਤ ਟ੍ਰੇਨਿੰਗ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਇਸ ਟ੍ਰੇਨਿੰਗ ਦਾ ਹਿੱਸਾ ਬਣਨ ਲਈ ਪ੍ਰੇਰਿਆ। ਇਸ ਮੀਟਿੰਗ ਵਿੱਚ ਕਾਲਜ ਦੇ ਸ੍ਰੀ ਦਵਿੰਦਰ ਕੁਮਾਰ ਤੋਂ ਇਲਾਵਾ ਡਾ. ਪੰਕਜ਼ ਸ਼ਰਮਾ, ਮੇਡਮ ਕ੍ਰਿਤਿਕਾ ਸਰਮਾ ਅਤੇ ਮੇਡਮ ਨਰਿੰਦਰ ਕੌਰ ਵੀ ਸਾਮਿਲ ਸਨ।