ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਦੁਆਰਾ ਆਰਮੀ ਦਿਵਸ ਮਨਾਇਆ ਗਿਆ। ਇਸ ਮੌਕੇ NCC ਯੂਨਿਟ ਦੇ ਫੋਜੀ ਸਹਿਬਾਨਾਂ (ਰਵਿੰਦਰ ਸਿੰਘ ਅਤੇ ਦੀਪਕ ਕੁਮਾਰ) ਨੇ ਵਿਦਿਆਰਥੀਆਂ ਨੂੰ ਆਰਮੀ ਦਿਵਸ ਮਨਾਉਣ ਦੇ ਮਹੱਤਵ ਬਾਰੇ ਵਿਸਥਾਰ ਵਿਚ ਜਾਣਕਾਰੀ ਦਿਤੀ ਅਤੇ ਆਰਮੀ ਜੀਵਨ ਬਾਰੇ ਦੱਸਿਆ ਵਿਦਿਆਰਥੀਆਂ ਨੇ ਇਸ ਵਿਚ ਹਿੱਸਾ ਲੈਂਦੇ ਹੋਏ ਦੇਸ਼ ਭਗਤੀ ਦੇ ਗੀਤ ਗਾਏ ਪ੍ਰਿੰਸੀਪਲ ਡਾ ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਦਾ ਜੀਵਨ ਵਿਚ ਮਹੱਤਵ ਬਾਰੇ ਦੱਸਿਆ ਇਸ ਦੌਰਾਨ ਕਾਲਜ ਸਟਾਫ ਅਤੇ ਵਿਦਿਆਰਥੀ ਹਾਜਰ ਸਨ