Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਅੰਤਰਰਾਸ਼ਟਰੀ…..

ਖਾਲਸਾ ਕਾਲਜ ਗੜ੍ਹਦੀਵਾਲਾ ਅੰਤਰਰਾਸ਼ਟਰੀ…..

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ ਗੜ੍ਹਦੀਵਾਲਾ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ

10 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਐਨ.ਐੱਸ.ਐੱਸ.ਯੂਨਿਟ ਵਲੋਂ ਮਿਤੀ 8 ਸਤੰਬਰ, 2022 ਨੂੰ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਗਿਆ।ਸਾਖ਼ਰਤਾ ਦਿਵਸ ਮੌਕੇ ਕੁਇਜ਼ ਮੁਕਾਬਲੇ ਕਰਵਾਏ ਗਏ।ਇਸ ਪ੍ਰਤੀਯੋਗਤਾ ਮੁਕਾਬਲੇ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਤਿੰਨ ਟੀਮਾਂ ਬਣਾ ਕੇ ਹਿੱਸਾ ਲਿਆ ਇਸ ਮੁਕਬਲੇ ਵਿੱਚ ਵਿਦਿਆਰਥੀਆਂ ਨੂੰ ਸਾਖ਼ਰਤਾ ਅਤੇ ਵਾਤਾਵਰਣ ਨਾਲ ਸਬੰਧਿਤ ਵਿਸ਼ਿਆਂ ਸੰਬੰਧੀ ਸਵਾਲ ਪੁੱਛੇ ਗਏ। ਪ੍ਰੋ. ਦੀਦਾਰ ਸਿੰਘ ਅਤੇ ਡਾ. ਰਾਬਿਆ ਸ਼ਰਮਾ ਨੇ ਇਸ ਪ੍ਰਤੀਯੋਗਤਾ ਵਿੱਚ ਜੱਜਮੈਂਟ ਦੀ ਭੂਮਿਕਾ ਨਿਭਾਉਂਦਿਆ ਨਤੀਜੇ ਦਾ ਐਲਾਨ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੁੰ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਸਮਾਜ ਵਿਚਲੀਆਂ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਰਹਿਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਆਪਣਾ ਯੋਗਦਾਨ ਪਾਉਂਦੇ ਰਹਿਣ ਦਾ ਸੁਨੇਹਾ ਦਿੱਤਾ। ਇਸ ਪ੍ਰਤੀਯੋਗਤਾ ਵਿੱਚ ਟੀਮ ਏ.ਬੀ.ਸੀ. ਵਿਚੋਂ ਟੀਮ ਸੀ ਦੇ ਵਿਦਿਆਰਥੀਆਂ ਜਤਿੰਦਰ ਸਿੰਘ, ਗੌਰਵ ਅਤੇ ਜਸਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਐੱਨ.ਐੱਸ.ਐੱਸ. ਯੂਨਿਟ ਦੀ ਟੀਮ ਦੇ ਮੈਂਬਰਾਂ ਪ੍ਰੋ. ਦੀਦਾਰ ਸਿੰਘ, ਡਾ. ਰਾਬਿਆ ਸ਼ਰਮਾ ਅਤੇ ਪ੍ਰੋ. ਦਲਜੀਤ ਕੌਰ ਵਲੋਂ ਜੇਤੂ ਟੀਮ ਦੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਗਈ।