Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ…

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ…

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

30 ਅਗਸਤ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਐੱਸ-ਸੀ ਅਤੇ ਬੀ-ਕਾਮ. ਸਮੈਸਟਰ ਛੇਵਾਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ।ਬੀ.ਐੱਸ-ਸੀ. ਸਮੈਸਟਰ ਛੇਵਾਂ ਵਿੱਚੋਂ ਅਨੀਸ਼ਾ ਡਡਵਾਲ ਨੇ 87% ਅੰਕ, ਰਿੰਪੀ ਨੇ 85.5% ਅੰਕ ਅਤੇ ਖੁਸ਼ੀ ਨੇ 82.65% ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਹਿਲੇ ਦਰਜੇ ਵਿੱਚ ਪਾਸ ਕੀਤੀ।
ਇਸੇ ਤਰ੍ਹਾਂ ਬੀ-ਕਾਮ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ 3139 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਕਿਰਨਪ੍ਰੀਤ ਕੌਰ ਨੇ 3123 ਅੰਕ ਹਾਸਲ ਕਰਕੇ ਦੂਜਾ ਅਤੇ ਨੈਨਸੀ ਕੌਂਡਲ ਨੇ 3005 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਕਮਰਸ ਅਤੇ ਸਾਇੰਸ ਵਿਭਾਗ ਦੇ ਮੁੱਖੀ ਪ੍ਰੋ. ਸੰਜੀਵ ਸਿੰਘ, ਪ੍ਰੋ. ਗਗਨਦੀਪ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।