Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕੰਪਿਊਟਰ ਵਿਭਾਗ ਵੱਲੋਂ ਸੋਸ਼ਲ ਮੀਡੀਆ ਅਕਾਊਂਟ ਦੀ ਵਰਤੋਂ ਸੰਬੰਧੀ ਵਿਸ਼ੇਸ਼ ਲੈਕਚਰ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕੰਪਿਊਟਰ ਵਿਭਾਗ ਵੱਲੋਂ ਸੋਸ਼ਲ ਮੀਡੀਆ ਅਕਾਊਂਟ ਦੀ ਵਰਤੋਂ ਸੰਬੰਧੀ ਵਿਸ਼ੇਸ਼ ਲੈਕਚਰ

ਗੜ੍ਹਦੀਵਾਲਾ (ਚੌਧਰੀ) 

2 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਦੇ ਮੈਡਮ ਜਤਿੰਦਰ ਕੌਰ, ਅਸਿਸਟੈਂਟ ਪ੍ਰੋਫੇਸਰ ਵਲੋਂ ‘ਸੋਸ਼ਲ ਮੀਡੀਆ ਅਕਾਊਂਟ ਦੀ ਸਾਵਧਾਨੀ ਨਾਲ ਵਰਤੋਂ’ ਵਿਸ਼ੇ ਉੱਪਰ ਵਿਸੇਸ ਲੈਕਚਰ ਦਿੱਤਾ ਗਿਆ। ਮੈਡਮ ਜਤਿੰਦਰ ਕੌਰ ਨੇ ਕਿਹਾ ਕਿ ਸੋਸ਼ਲ ਮੀਡੀਆ ਦੂਰ-ਦੁਰਾਡੇ ਬੈਠੇ ਸਾਕ-ਸੰਬੰਧੀਆਂ ਨਾਲ ਜੁੜਨ ਦਾ ਇਕ ਬਿਹਤਰਹੀਨ ਤਰੀਕਾ ਹੈ ਪਰ ਜੇਕਰ ਅਸੀਂ ਇਸਦੀ ਵਰਤੋਂ ਸਾਵਧਾਨੀ ਨਾਲ ਨਹੀਂ ਕਰਦੇ ਤਾਂ ਸਾਨੂੰ ਭਵਿੱਖ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉੱਪਰ ਸਾਡੀ ਪਰਸਨਲ ਇੰਨਫਰਮੇਸ਼ਨ (ਨਿੱਜੀ-ਜਾਣਕਾਰੀ) ਬਹੁਤ ਸੰਵੇਦਨਸ਼ੀਲ ਹੁੰਦੀ ਹੈ। ਇਸਨੂੰ ਜਨਤਕ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਕ ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜੋਕਾ ਦੌਰ ਬੇਸ਼ੱਕ ਸ਼ੋਸਲ-ਮੀਡੀਆ ਦਾ ਹੀ ਦੌਰ ਹੈ ਪਰੰਤੂ ਇਸਦੀ ਵਰਤੋਂ ਹਮੇਸ਼ਾਂ ਸਮਝਦਾਰੀ ਅਤੇ ਸਾਵਧਾਨੀ ਨਾਲ ਕਰਨੀ ਚਾਹੀਦੀ ਹੈ।ਇਸ ਮੌਕੇ ਕੰਪਿਊਟਰ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ।