Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਹਿੰਦੀ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਹਿੰਦੀ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

16 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਿਤੀ 14 ਸਤੰਬਰ, 2023 ਨੂੰ ਹਿੰਦੀ ਦਿਵਸ ਮਨਾਇਆ ਗਿਆ।ਹਿੰਦੀ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਦਵਿੰਦਰ ਕੁਮਾਰ ਸੰਦਲ ਨੇ ਸੰਖੇਪ ਵਿੱਚ ਹਿੰਦੀ ਦਿਵਸ ਮਨਾਉਣ ਦੇ ਇਤਿਹਾਸ ਉੱਤੇ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਭਾਰਤ ਦੀ ਅਜ਼ਾਦੀ ਤੋਂ ਬਾਅਦ ਭਾਰਤ ਦੀ ਰਾਜਭਾਸ਼ਾ ਵਜੋਂ ਹਿੰਦੀ ਭਾਸ਼ਾ ਨੂੰ ਸਰਵ-ਸਮਤੀ ਨਾਲ ਦੇਸ਼ ਦੀ ਅਧਿਕਾਰਤ ਭਾਸ਼ਾ ਚੁਣਿਆ ਗਿਆ। 14 ਸਤੰਂਬਰ, 1949 ਨੂੰ ਹਿੰਦੀ ਨੂੰ ਰਾਜ ਭਾਸ਼ਾ ਦਾ ਦਰਜ਼ਾ ਦਿੰਦੇ ਹੋਏ ਦੇਸ਼ ਭਰ ਵਿੱਚ ਇਸਦੇ ਪ੍ਰਚਾਰ ਅਤੇ ਵਿਕਾਸ ਲਈ ਯਤਨ ਅਰੰਭੇ ਗਏ। ਦੇਸ਼ ਭਰ ਵਿੱਚ ਸਭ ਤੋਂ ਪਹਿਲੀ ਵਾਰ 14 ਸਤੰਬਰ, 1953 ਨੂੰ ਹਿੰਦੀ ਦਿਵਸ ਮਨਾਇਆ ਗਿਆ। ਉਸ ਤੋਂ ਬਾਅਦ ਇਹ ਦਿਵਸ ਹਰ ਸਾਲ 14 ਸਤੰਬਰ ਨੁੰ ਮਨਾਇਆ ਜਾਂਦਾ ਹੈ। ਮੰਡਾਰਿਨ ਅਤੇ ਅੰਗਰੇਜੀ ਤੋਂ ਬਾਦ ਹਿੰਦੀ ਤੀਸਰੀ ਸਭ ਤੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ।ਦੁਨੀਆਂ ਭਰ ਵਿੱਚ ਲੱਗਭੱਗ 100 ਦੇਸ਼ਾ ਵਿੱਚ ਹਿੰਦੀ ਬੋਲੀ-ਸਮਝੀ ਜਾਂਦੀ ਹੈ ਅਤੇ ਭਾਰਤ ਤੋਂ ਇਲਾਵਾ ਦੁਨੀਆ ਭਰ ਦੀਆਂ 200 ਦੇ ਲੱਗਭੱਗ ਯੂਨੀਵਰਸਿਟੀਆਂ ਵਿੱਚ ਹਿੰਦੀ ਪੜ੍ਹਾਈ ਜਾਂਦੀ ਹੈ।
ਇਸ ਮੌਕੇ ਬੀ. ਏ. ਭਾਗ ਪਹਿਲਾ ਦੀ ਵਿਦਿਆਰਥਣ ਉਜਾਲਾ ਨੇ ਹਿੰਦੀ ਕਵਿਤਾ ‘ਸੁਣੋ ਦ੍ਰੋਪਦੀ ਸ਼ਸਤਰ ਉਠਾਲੋ, ਅਬ ਗੋਵਿੰਦ ਨਾ ਆਏਂਗੇ’ ਦਾ ਪਾਠ ਕੀਤਾ। ਅੰਤ ਵਿੱਚ ਵਾਈਸ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਰਾਸ਼ਟਰੀ ਦਿਵਸ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਵਿੱਚ ਵੱਧ-ਚੱੜ ਕੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਸੰਜੀਵ ਸਿੰਘ, ਪ੍ਰੋ. ਜਗਦੀਪ ਕੁਮਾਰ, ਪ੍ਰੋ. ਮੁਨੀਸ਼ ਦੇਵ ਅਤੇ ਪ੍ਰੋ. ਪਵਿੱਤਰ ਕੌਰ ਨੇ ਸ਼ਾਮਲ ਹੋ ਕੇ ਸਮਾਗਮ ਦੀ ਸ਼ੋਭਾ ਵਧਾਈ।