Prime Punjab Times

Latest news
80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ* ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ... ਖ਼ਾਲਸਾ ਕਾਲਜ ਵਿਖੇ 'ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ' ਮਨਾਇਆ ਗਿਆ ਸਿਹਤਮੰਦ ਜਵਾਨੀ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ :ਪ੍ਰੀਤ ਕੋਹਲੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਅੰਤਰਰਾਸ਼ਟਰੀ ਬਾਲਿਕਾ ਦਿਵਸ’ ਮਨਾਇਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਅੰਤਰਰਾਸ਼ਟਰੀ ਬਾਲਿਕਾ ਦਿਵਸ’ ਮਨਾਇਆ

ਗੜ੍ਹਦੀਵਾਲਾ (ਚੌਧਰੀ) 

11 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੋਲੀਟੀਕਲ ਸਾਇੰਸ ਅਤੇ ਸੈਂਟਰ ਫਾਰ ਵੂਮੈਨ ਸਟੱਡੀ ਦੇ ਪ੍ਰਸਪਰ ਸਹਿਯਗ ਨਾਲ ਅੰਤਰਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਅਰਚਨਾ ਠਾਕੁਰ ਅਤੇ ਮੈਡਮ ਜਸਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਟੀਆਂ ਪਰਿਵਾਰ ਦੀ ਨਂੀਂਹ ਦੀ ਤਰ੍ਹਾਂ ਹੁੰਦੀਆਂ ਹਨ ਅਤੇ ਉਹ ਸਮਾਜ ਅਤੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੁਰਨ ਭੂਮਿਕਾ ਨਿਭਾਉਂਦੀਆਂ ਹਨ, ਇਸ ਲਈ ਉਹਨਾਂ ਨੁੰ ਆਪਣੇ ਅਧਿਕਾਰਾਂ ਦਾ ਪਤਾ ਹੋਣਾ ਚਾਹੀਦਾ ਹੈ। ਇਸ ਦਿਨ ਨੁੰ ਮਨਾਉਣ ਦਾ ਮੁੱਖ ਮਕਸਦ ਕੁੜੀਆਂ ਨੁੰ ਉਹਨਾਂ ਦੀ ਸਥਿਤੀ, ਸਿੱਖਿਆ ਅਧਿਕਾਰ ਅਤੇ ਉਹਨਾਂ ਦੇ ਵਿਕਾਸ ਦੇ ਰਸਤੇ ’ਚ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਜਾਗਰੂਕ ਕਰਨਾ ਹੈ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਨਾਲ-ਨਾਲ ਲੋਕਾਂ ਨੁੰ ਵੀ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਡਾ. ਮਲਕੀਤ ਸਿੰਘ, ਸ੍ਰੀ ਸੰਜੀਵ ਸਿੰਘ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated