Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਗੜ੍ਹਦੀਵਾਲਾ (ਚੌਧਰੀ) 

7 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਕਸ਼ਟੈਂਸ਼ਨ ਐਕਟੀਵੀਟੀ ਡਿਪਾਰਟਮੈਂਟ ਅਤੇ ਐਨ.ਐੱਸ.ਐੱਸ. ਵਿਭਾਗ ਵੱਲੋਂ ਗੜ੍ਹਦੀਵਾਲਾ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਲੋਕਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਕਰਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇ ਕਾਲਜ ਦੇ ਅਧਿਆਪਕ ਡਾ. ਪੰਕਜ਼ ਸਰਮਾ (ਰਾਸਾਇਣ ਵਿਭਾਗ) ਅਤੇ ਸ੍ਰੀ ਸੁਖਵਿੰਦਰ ਕੁਮਾਰ (ਜਾੳਲੌਜੀ) ਨੇ ਨੇੜਲੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਢੰਗ ਨਾਲ ਉਪਯੋਗ ਲਈ ਪ੍ਰੇਰਿਆ ਅਤੇ ਕਿਹਾ ਕਿ ਪਰਾਲੀ ਨੁੰ ਸਾੜਨ ਨਾਲ ਨਾ ਕੇਵਲ ਮਿੱਟੀ ਦੀ ਉਪਜਾਊ ਸ਼ਕਤੀ ਘੱਟਦੀ ਹੈ ਬਲਕਿ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।ਇਸ ਲਈ ਵਾਤਾਵਰਣ ਨੂੰ ਸੰਭਾਲਣ ਲਈ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।