Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸੰਗੀਤ ਵਿਭਾਗ ਵੱਲੋਂ ਖੋਜ ਖੇਤਰ ਅਤੇ ਮੰਚ ਪ੍ਰਦਰਸ਼ਨ ਦੀਆਂ ਕਲਾਵਾਂ ਨਾਲ ਸੰਬੰਧਿਤ ਵਰਕਸ਼ਾਪ ਲਗਾਈ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸੰਗੀਤ ਵਿਭਾਗ ਵੱਲੋਂ ਖੋਜ ਖੇਤਰ ਅਤੇ ਮੰਚ ਪ੍ਰਦਰਸ਼ਨ ਦੀਆਂ ਕਲਾਵਾਂ ਨਾਲ ਸੰਬੰਧਿਤ ਵਰਕਸ਼ਾਪ ਲਗਾਈ

ਗੜ੍ਹਦੀਵਾਲਾ 17 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਸੰਗੀਤ ਵਿਭਾਗ ਵੱਲੋਂ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ, ਜਿਸਦਾ ਵਿਸ਼ਾ “ਮੰਚ ਪ੍ਰਦਰਸ਼ਨ ਦੀਆਂ ਕਲਾਵਾਂ ਵਿੱਚ ਖੋਜ ਦੇ ਖੇਤਰ” ਸੀ। ਇਸ ਮੌਕੇ ਸੰਗੀਤ ਵਿਭਾਗ ਦੇ ਵਿਦਿਆਰਥੀ ਜੁਝਾਰ ਸਿੰਘ, ਗੁਰਬਖਸ਼ੀਸ਼ ਸਿੰਘ ਅਤੇ ਗੁਰਸ਼ਰਨਜੀਤ ਸਿੰਘ ਨੇ ਸ਼ਬਦ ਨਾਲ ਵਰਕਸ਼ਾਪ ਦੀ ਸ਼ੁਰੂਆਤ ਕੀਤੀ। ਇਸ ਮੌਕੇ ਲਾਇਬ੍ਰੇਰੀਅਨ ਸ਼੍ਰੀ ਦਵਿੰਦਰ ਕੁਮਾਰ ਜੀ ਨੇਂ ਖੋਜ ਖੇਤਰ ਅਤੇ ਲਾਇਬ੍ਰੇਰੀ ਦੇ ਪ੍ਰਯੋਗ ਦੇ ਵਿਸ਼ੇ ਉੱਪਰ ਲੈਕਚਰ ਦਿੱਤਾ। ਇਸ ਤੋਂ ਬਾਅਦ ਸੰਗੀਤ ਵਿਭਾਗ ਦੇ ਮੁਖੀ ਅਸਿਸਟੈਂਟ ਪ੍ਰੋਫੈਸਰ ਗੁਰਪਿੰਦਰ ਸਿੰਘ ਜੀ ਨੇ ਸੰਗੀਤ ਕਲਾ ਵਿੱਚ ਖੋਜ ਦੇ ਵੱਖ ਵੱਖ ਖੇਤਰਾਂ ਉੱਪਰ ਲੈਕਚਰ ਦਿੱਤਾ। ਇਸ ਮੌਕੇ ਵਿਦਿਆਰਥੀ ਜਸਪ੍ਰੀਤ ਕੌਰ ਅਤੇ ਮੁਸਕਾਨਦੀਪ ਕੌਰ ਨੇ ਵੀ ਪੀ. ਪੀ. ਟੀ. ਉੱਪਰ ਆਪਣੇ- ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਦੱਸਿਆ ਕਿ ਕਲਾਵਾਂ ਲਈ ਖੋਜ ਖੇਤਰ ਦਾ ਦਾਇਰਾ ਬਹੁਤ ਵਿਸ਼ਾਲ ਹੈ। ਇਸ ਤਰ੍ਹਾਂ ਦੀਆਂ ਵਰਕਸ਼ਾਪ ਲੱਗਣੀਆਂ ਬਹੁਤ ਜ਼ਰੂਰੀ ਹਨ। ਮੰਚ ਦਾ ਸੰਚਾਲਨ ਵਿਦਿਆਰਥੀ ਜਸਲੀਨ ਕੌਰ ਅਤੇ ਜਸਪ੍ਰੀਤ ਕੌਰ ਨੇ ਕੀਤਾ।ਇਸ ਮੌਕੇ ਸ੍ਰੀ ਦਵਿੰਦਰ ਕੁਮਾਰ, ਡਾ. ਅਮਨਦੀਪ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।