ਗੜ੍ਹਦੀਵਾਲਾ 26 ਮਈ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਵੱਲੋਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਲਈ ਕੈਨਵਾ ਡਿਜ਼ਾਈਨਿੰਗ, ਅੱੈਮ.ਅੱੈਸ. ਆਫ਼ਿਸ ਅਤੇ ਇੰਟਰਨੈੱਟ ਦੇ ਬੇਸਿਕ ਗਿਆਨ ਨਾਲ ਸੰਬੰਧਿਤ ਸੱਤ ਦਿਨਾਂ ਵਰਕਸਾਪ (15 ਮਈ, 2025 ਤੋਂ 22 ਮਈ 2025) ਦੀ ਸਮਾਪਤੀ ਕੀਤੀ ਗਈ।ਇਸ ਵਰਕਸਾਪ ਵਿੱਚ ਕੰਪਿਊਟਰ ਵਿਭਾਗ ਵੱਲੋਂ ਸਮੁੱਚੇ ਸਟਾਫ਼, ਐੱਮ.ਅੱੈਸ-ਆਫਿਸ, ਕੈਨਵਾ ਡਿਜਾਇਨਿੰਗ ਅਤੇ ਇੰਟਰਨੈੱਟ ਬੇਸਿਕ ਵਰਤੋਂ ਆਦਿ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਕੰਪਿਊੁਟਰ ਵਿਭਾਗ ਦੇ ਮੁੱਖੀ ਮੈਡਮ ਕਮਲਜੀਤ ਕੌਰ ਨੇ ਵਰਕਸ਼ਾਪ ਅਟੈਡ ਕਰਨ ਵਾਲੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਸ ਵਰਕਸ਼ਾਪ ਦੁਆਰਾ ਸਟਾਫ਼ ਨੂੰ ਕੰਪਿਊਟਰ ਅਤੇ ਇੰਟਰਨੈੱਟ ਦੀ ਸਹੀ ਵਰਤੋਂ ਬਾਰੇ ਨਵਾਂ ਸਿੱਖਣ ਨੂੰ ਮਿਲਿਆ ਅਤੇ ਉਨ੍ਹਾ ਦੇ ਗਿਆਨ ਵਿੱਚ ਵਾਧਾ ਹੋਇਆ।ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।