Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਅੰਤਰਰਾਸ਼ਟਰੀ ਤੰਬਾਕੂ ਦਿਵਸ ਮਨਾਇਆ ਗਿਆ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਅੰਤਰਰਾਸ਼ਟਰੀ ਤੰਬਾਕੂ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

31 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੱਜ ਮਿੱਤੀ 31 ਮਈ, 2023 ਨੁੰ ਅੰਤਰਰਾਸ਼ਟਰੀ ਤੰਬਾਕੂ ਦਿਵਸ ਮਨਾਇਆ ਗਿਆ।ਇਸ ਗਤੀਵਿਧੀ ਦਾ ਆਯੋਜਨ ਰੈੱਡ-ਰਿਬਨ ਕਲੱਬ ਦੇ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਤੇ ਮੈਡਮ ਨੇਹਾ ਦੁਆਰਾ ਕੀਤਾ ਗਿਆ।ਇਸ ਵਿੱਚ ਵਿਦਿਆਰਥੀਆਂ ਨੁੰ ਤੰਬਾਕੂ ਦਾ ਸੇਵਨ ਕਰਨ ’ਤੇ ਹੋਣ ਵਾਲੇ ਸਰਰਿਕ, ਮਾਨਸਿਕ ਅਤੇ ਆਰਥਿਕ ਨੁਕਸਾਨ ਤੋਂ ਜਾਣੂੰ ਕਰਵਾਇਆ ਗਿਆ ਅਤੇ ਉਹਨਾਂ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦੀ ਚੇਤਨਤਾ ਫੈਲਾਉਣ ਲਈ ਪ੍ਰੇਰਿਆ। ਵਿਦਿਆਰਥੀਆਂ ਨੂੰ ਤੰਬਾਕੂ ਵਰਗੇ ਨਸ਼ੇ ਤੋਂ ਦੂਰ ਰਹਿਣ ਅਤੇ ਆਪਣਾ ਸਮਾਂ ਪੜ੍ਹਾਈ ਦੇ ਨਾਲ-ਨਾਲ ਉਸਾਰੂ ਕੰਮਾਂ ਵਿੱਚ ਲਗਾਉਣ ਲਈ ਪ੍ਰੇਰਿਆ।