Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

10 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿਦਿਅਕ ਸੈਸ਼ਨ (2022-23) ਦੀ ਸਮਾਪਤੀ ਮੌਕੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼ੁਕਰਾਨਾ-ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਧਾਰਮਿਕ ਵਿਸ਼ੇ ਦੀ ਅਧਿਆਪਕਾ ਸ੍ਰੀਮਤੀ ਜਤਿੰਦਰ ਕੌਰ ਨੇ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਜੀ ਦੀਆਂ ਪਾਉੜੀਆਂ ਦੇ ਪਾਠ ਕਰਨ ਉਪਰੰਤ ਅਰਦਾਸ ਕੀਤੀ ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਵਿਦਿਆਰਥੀਆਂ ਨੁੰ ਦੱਸਿਆ ਕਿ ਇਸ ਕਾਲਜ ਦੀ ਪੁਰਾਣੀ ਪਰੰਪਰਾ ਅਨੁਸਾਰ ਹਰ ਸਾਲ ਵਿਦਿਅਕ ਵਰ੍ਹੇ ਦੇ ਆਰੰਭ ਵਿੱਚ ਅਰਦਾਸ ਦਿਵਸ ਅਤੇ ਸਮਾਪਤੀ ਉਪਰੰਤ ਸ਼ੁਕਰਾਨਾ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।