Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਮਨੁੱਖੀ ਤਸਕਰੀ ਜਾਗਰੂਕਤਾ ਦਿਵਸ ਮਨਾਇਆ

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਮਨੁੱਖੀ ਤਸਕਰੀ ਜਾਗਰੂਕਤਾ ਦਿਵਸ ਮਨਾਇਆ

ਗੜ੍ਹਦੀਵਾਲਾ 13 ਜਨਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾਪ੍ਰਬੰਧਕ ਕਮੇਟੀ , ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੇ ਅਦਾਰੇ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾਪ੍ਰਬੰਧਕ ਕਮੇਟੀ,ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ(ਸਿੱਖਿਆ)ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲਡਾਕਟਰ ਜਸਪਾਲ ਸਿੰਘ ਦੀ ਅਗਵਾਈ ਹੇਠ ਰਾਜਨੀਤੀ ਸ਼ਾਸਤਰ ਅਤੇ ਅਰਥ ਸ਼ਾਸਤਰ ਵਿਭਾਗ ਨੇ ਪਰਸਪਰ ਸਹਿਯੋਗ ਨਾਲ ਰਾਸ਼ਟਰੀ ਮਨੁੱਖੀ ਤਸਕਰੀ ਜਾਗਰੂਕਤਾ ਦਿਵਸ ਮਨਾਇਆ l ਇਸ ਮੌਕੇ ਡਾਕਟਰ ਅਰਚਨਾ ਅਤੇ ਮੈਡਮ ਜਸਪ੍ਰੀਤ ਕੌਰ ਨੇ  ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ  ੧੧ ਜਨਵਰੀ ਦਾ ਦਿਨ ਮਨੁੱਖੀ ਤਸਕਰੀ ਦੇ ਬਾਰੇ ਜਾਗਰੂਕ ਕਰਨ ਦਾ ਦਿਨ ਹੈ ਅਤੇ ਇਸ ਦਿਨ  ਨੂੰ ਮਨਾਉਣ ਦਾ ਉਦੇਸ਼ ਪੀੜਤਾਂ ਦੀ ਦੁਰਦਸ਼ਾ ਬਾਰੇ ਜਾਗਰੂਕ ਕਰਨਾ ਅਤੇ ਉਹਨਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹੈ |ਉਹਨਾਂ ਦੱਸਿਆ ਕਿ  ਪੂਰਾ ਜਨਵਰੀ ਮਹੀਨਾ ਹੀ ਮਨੁੱਖੀ ਤਸਕਰੀ ਦੀ ਰੋਕਥਾਮ ਵਜੋਂ ਮਨਾਉਣ ਦੀ ਮਾਨਤਾ ਦਿਤੀ ਗਈ ਹੈ ਪਰ ਇਸ ਦਿਨ ਨੂੰ ਖਾਸ ਤੋਰ ਤੇ ਜਾਗਰੂਕਤਾ ਵਧਾਉਣ , ਸੁਰੱਖਿਆ ਨੂੰ ਸਖ਼ਤ ਕਰਨ ਅਤੇ ਪੀੜਤਾਂ ਦੀ ਦੁਰਦਸ਼ਾ ਨੂੰ ਸਮਝਣ ਲਈ ਸਮਰਪਿਤ ਹੈ |ਇਸ ਮੌਕੇ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਆਪ ਜਾਗਰੂਕ ਹੋਣ ਅਤੇ ਲੋਕਾਂ ਨੂੰ  ਵੀ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ| ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ |