Prime Punjab Times

Latest news
ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਸਰਕਲ ਟੂਰਨਾਮੈਂਟ 2026-27 'ਚ ਮਾਰੀਆਂ ਮੱਲਾਂ ਖ਼ਾਲਸਾ ਕਾਲਜ ਵਿਖੇ ਕੰਪੀਟੀਟਿਵ ਲਰਨਿੰਗ ਪ੍ਰੋਗਰਾਮ ਤਹਿਤ ਸਕਰੀਨਿੰਗ ਟੈਸਟ ਕਰਵਾਇਆ ਗਿਆ 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਤਿਰੰਗਾ
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਚੱਲ ਰਹੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੀ ਸਫ਼ਲਤਾ ਪੂਰਵਕ ਸਮਾਪਤੀ

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਚੱਲ ਰਹੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੀ ਸਫ਼ਲਤਾ ਪੂਰਵਕ ਸਮਾਪਤੀ

ਗੜ੍ਹਦੀਵਾਲਾ 19 ਜਨਵਰੀ (ਚੌਧਰੀ) 

: ਅੱਜ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਚੱਲ ਰਹੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੀ ਸਫ਼ਲਤਾ ਪੂਰਵਕ ਸਮਾਪਤੀ ਹੋਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਸਮਾਪਨ ਸਮਾਰੋਹ ਪ੍ਰਿ੍ਰੰਸੀਪਲ ਸਾਹਿਬ ਜੀ ਦੇ ਵਿਦਿਆਰਥੀਆਂ ਨੂੰ ਸੰਬੋਧਨ ਨਾਲ ਹੋਇਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਯੁਨੀਵਰਸਿਟੀ ਦੀਆ ਹਦਾਇਤਾਂ ਅਨੁਸਾਰ ਇਸ ਸੱਤ ਰੋਜ਼ਾ ਕੈਂਪ ਵਿੱਚ ਜਿੱਥੇ ਐੱਨ.ਐੱਸ.ਐੱਸ ਵਲੰਟੀਅਰਾਂ ਨੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦੀ ਸਹੁੰ ਚੁੱਕੀ ਉੱਥੇ ਕਾਲਜ ਕੈਂਪਸ ਅਤੇ ਕਈ ਪਿੰਡਾਂ ਵਿੱਚ ਜਾ ਕੇ ਸਫ਼ਾਈ ਦੀ ਮੁਹਿੰਮ ਵੀ ਚਲਾਈ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨੇ ਕਈ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰ ਵੀ ਕੀਤੇ। ਕੈਂਪ ਦੀ ਸਮਾਪਤੀ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਭਵਿੱਖ ਵਿੱਚ ਵੀ ਇਹੋ ਜਿਹੀਆ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ ਅਤੇ ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ‘ਵੈਸਟ ਵਲੰਟੀਅਰ’ ਦੇ ਖਿਤਾਬ ਨਾਲ ਵੀ ਨਿਵਾਜਿਆ।ਸਾਰੇ ਹੀ ਵਿਦਿਆਰਥੀਆਂ ਨੇ ਇਸ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਪ੍ਰੋਗਰਾਮ ਅਫ਼ਸਰ ਸ. ਗੁਰਪਿੰਦਰ ਸਿੰਘ, ਡਾ. ਰਾਬਿਆ ਸ਼ਰਮਾ, ਮੈਡਮ ਦਲਜੀਤ ਕੌਰ ਅਤੇ ਵਿਦਿਆਰਥੀਆਂ ਦੇ ਸਹਿਯੋਗ ਸਦਕਾ ਇਹ ਸੱਤ ਰੋਜ਼ਾ ਕੈਂਪ ਸਫ਼ਲ ਹੋ ਨਿਬੜਿਆ।

error: copy content is like crime its probhihated