ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਊ. ਏ. ਸੀ. ਅਤੇ ਪਲੇਸਮੈਂਟ ਸੈਲ ਵੱਲੋਂ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਅਤੇ ਨੰਦੀ ਫਾਊਂਡੇਸ਼ਨ ਵੱਲੋਂ ਲੜਕੀਆਂ ਲਈ ‘ਰੁਜ਼ਗਾਰ ਤੇ ਜੀਵਨ ਹੁਨਰ ਸਿਖਲਾਈ ਪ੍ਰੋਗਰਾਮ’ ਵਿਸ਼ੇ ਨੂੰ ਸਮਰਪਿਤ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਪਲੇਸਮੈਂਟ ਸੈੱਲ ਦੇ ਇੰਚਾਰਜ਼, ਸ਼੍ਰੀ ਦਵਿੰਦਰ ਕੁਮਾਰ ਲਾਈਬਰੇਰੀਅਨ ਦੁਆਰਾ ਵਿਦਿਆਰਥੀਆਂ ਨੂੰ ਪਲੇਸਮੈਂਟ ਡਰਾਈਵ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਅੱਜ ਦੇ ਮੁੱਖ ਮਹਿਮਾਨ ਸ਼੍ਰੀਮਤੀ ਅੰਜੂ ਜੈਨ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਦਿਆਰਥਣਾਂ ਨੂੰ ਆਤਮ ਨਿਰਭਰ ਅਤੇ ਸਮੇਂ ਦੀ ਹਾਣੀ ਬਣਾਉਣ ਲਈ ਅਜਿਹੇ ਉੱਦਮ ਬਹੁਤ ਜ਼ਰੂਰੀ ਹਨ। ਇਸ ਤੋਂ ਬਾਅਦ ਪ੍ਰੋਗਰਾਮ ਦੇ ਪ੍ਰਮੁੱਖ ਬੁਲਾਰੇ ਸ਼੍ਰੀਮਤੀ ਅੰਜੂ ਜੈਨ ਨੇ ਵਿਦਿਆਰਥਣਾਂ ਦੇ ਬਹੁਪੱਖੀ ਵਿਕਾਸ ਅਤੇ ਸ਼ਖਸ਼ੀਅਤ ਨੂੰ ਉਸਾਰਨ ਦੀ ਟ੍ਰੇਨਿੰਗ ਦਿੰਦਿਆਂ ਉਹਨਾਂ ਨੂੰ ਵੱਖ-ਵੱਖ ਪਹਿਲੂਆਂ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਹੁਤ ਬਰੀਕੀ ਨਾਲ ਉਦਾਹਰਨਾਂ ਦੇ ਕੇ ਆਤਮ ਨਿਰਭਰ ਬਣਨ ਦੀ ਟ੍ਰੇਨਿੰਗ ਦਿੱਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।