Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ...
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

14 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ।ਪ੍ਰੋ. ਗੁਰਪਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਵਿਖੇ ਯੁਵਕ ਸੇਵਾਵਾਂ ਵਿਭਾਗ, ਰੈੱਡ ਰੀਬਨ ਅਤੇ ਰੈੱਡ ਕਰਾਸ ਕਲੱਬ ਵਲੋਂ ਕਾਲਜ ਦੇ ਵਿਦਿਆਰਥੀਆਂ ਨੇ ਮਿਲ ਕੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲਿਆਂ ਵਿੱਚ ਭਾਗ ਲਿਆ।ਇਸ ਮੌਕੇ ਪ੍ਰੋਫੈਸਰ ਜਗਦੀਪ ਕੁਮਾਰ ਨੇ ਅੰਤਰ-ਰਾਸ਼ਟਰੀ ਯੁਵਾ ਦਿਵਸ ਮਨਾਉਣ ਦੇ ਮਹੱਤਤ ਤੇ ਰੋਸ਼ਨੀ ਪਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਵਿਸ਼ਵ ਪੱਧਰ ਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਅਤੇ ਨੌਜਵਾਨ ਪੀੜ੍ਹੀ ਦੇ ਬਰੇਨ-ਡਰੇਨ ਦੇ ਵਿਸ਼ੇ ਤੇ ਇਹਨਾਂ ਸਮੱਸਿਆਂਵਾਂ ਦੇ ਹੱਲ ਲਈ ਵਿਦਿਆਰਥੀਆ ਨੂੰ ਉਹਨਾਂ ਦੀਆਂ ਜ਼ਿੰਮੇਦਾਰੀਆ ਅਤੇ ਉਹਨਾਂ ਦੇ ਹੱਕਾਂ ਤੋਂ ਜਾਣੂੰ ਕਰਵਾਇਆ। ਇਸ ਮੌਕੇ ਰੈਡ-ਰੀਬਨ, ਰੈੱਡ-ਕਰਾਸ ਕਲੱਬ ਦੇ ਇੰਚਾਰਜ ਪ੍ਰੋ. ਗੁਰਪ੍ਰੀਤ ਕੌਰ ਅਤੇ ਪ੍ਰੋ. ਨੇਹਾ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।