Prime Punjab Times

Latest news
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਕਾਲਜ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ DAV ਪਬਲਿਕ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ...
ADVERTISEMENT
You are currently viewing ਖ਼ਾਲਸਾ ਕਾਲਜ ਦੇ ਗ੍ਰੈਜੂਏਸ਼ਨ ਕਲਾਸਾਂ (ਸਾਲ ਪਹਿਲਾ) ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ

ਖ਼ਾਲਸਾ ਕਾਲਜ ਦੇ ਗ੍ਰੈਜੂਏਸ਼ਨ ਕਲਾਸਾਂ (ਸਾਲ ਪਹਿਲਾ) ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ

ਗੜ੍ਹਦੀਵਾਲਾ 26 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਗ੍ਰੈਜੂਏਸ਼ਨ ਕਲਾਸਾਂ ਸਾਲ ਪਹਿਲਾ (ਬੀ.ਏ., ਬੀ.ਐੱਸ-ਸੀ.ਐੱਫ.ਡੀ., ਬੀ.ਐੱਸ-ਸੀ. ਜਨਰਲ ਅਤੇ ਬੀ.ਸੀ.ਏ.) ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਆਪਣੇ-ਆਪਣੇ ਵਿਭਾਗਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪਾਠਕ੍ਰਮਕ ਵਿਸ਼ਿਆਂ ਤੋਂ ਇਲਾਵਾ ਖੇਡਾਂ, ਸਾਹਿਤਕ ਗਤੀਵਿਧੀਆਂ, NCC, NSS ਅਤੇ ਰਿਸਰਚ ਸੰਬੰਧੀ ਮੌਕਿਆਂ ਬਾਰੇ ਜਾਣੂੰ ਕਰਵਾਇਆ। ਕਾਲਜ ਦੀਆਂ ਪ੍ਰਾਪਤੀਆਂ, ਜਿਵੇਂ ਕਿ ਯੂਨੀਵਰਸਿਟੀ ਮੇੈਰਿਟ ਸੂਚੀ ਵਿੱਚ ਸਥਾਨ, ਰਿਸਰਚ ਪ੍ਰੋਜੈਕਟ, ਖੇਡਾਂ ਵਿੱਚ ਖਿਡਾਰੀਆਂ ਦੀ ਭਾਗੀਦਾਰੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਸਫ਼ਲਤਾ ਨੂੰ ਵੀ ਉਜਾਗਰ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਵੱਖ-ਵੱਖ ਨਿਯਮਾਂ, ਅਨੁਸ਼ਾਸਨ, ਹਾਜ਼ਰੀ ਨੀਤੀ, ਲਾਇਬ੍ਰੇਰੀ, ਕੰਪਿਊਟਰ ਲੈਬ, ਕਾਮਰਸ ਲੈਬ, ਸੈਮੀਨਾਰ ਹਾਲ ਆਦਿ ਸੁਵਿਧਾਵਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸਿਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਸਿਰਫ਼ ਪਾਠਕ੍ਰਮਕ ਸਿੱਖਿਆ ਤੱਕ ਹੀ ਸੀਮਿਤ ਨਹੀਂ, ਸਗੋਂ ਵਿਅਕਤੀਗਤ ਵਿਕਾਸ, ਨੈਤਿਕ ਮੁੱਲਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਵੱਲ ਵੀ ਧਿਆਨ ਦੇਣ ਲਈ ਪ੍ਰਤਿਬੱਧ ਹੈ। ਉਨ੍ਹਾਂ ਨੇ ਨਵੇਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਉਹ ਕਾਲਜ ਦੇ ਹਰ ਵਿਭਾਗ ਅਤੇ ਗਤੀਵਿਧੀ ਵਿੱਚ ਪੂਰਾ ਯੋਗਦਾਨ ਪਾਉਣ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ।

error: copy content is like crime its probhihated