Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਅਜੋਕੇ ਸਮੇਂ' ਚ ਅਧਿਆਪਕ ਦੀ ਭੂਮਿਕਾ' ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ  ਡੀ.ਏ.ਵੀ.ਪਬਲਿਕ ਸਕੂਲ 'ਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਅਜੋਕੇ ਸਮੇਂ’ ਚ ਅਧਿਆਪਕ ਦੀ ਭੂਮਿਕਾ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਅਜੋਕੇ ਸਮੇਂ’ ਚ ਅਧਿਆਪਕ ਦੀ ਭੂਮਿਕਾ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 5 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਅਧਿਆਪਕ ਦਿਵਸ ਨੂੰ ਸਮਰਪਿਤ ‘ਅਜੋਕੇ ਸਮੇਂ ਵਿੱਚ ਅਧਿਆਪਕ ਦੀ ਭੂਮਿਕਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅਧਿਆਪਕ ਦੇ ਬਦਲਦੇ ਸਰੂਪ, ਉਸ ਦੀਆਂ ਜ਼ਿੰਮੇਵਾਰੀਆਂ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਵਿੱਚ ਉਸ ਦੀ ਮਹੱਤਵਪੂਰਨ ਭੂਮਿਕਾ ਤੋਂ ਜਾਣੂੰ ਕਰਵਾਉਣਾ ਸੀ। ਇਸ ਮੌਕੇ ਮੁੱਖ ਬੁਲਾਰੇ ਸ. ਹਰਪਾਲ ਸਿੰਘ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਪਾਠਕ੍ਰਮ ਪੜ੍ਹਾਉਣ ਵਾਲਾ ਵਿਅਕਤੀ ਨਹੀਂ, ਸਗੋਂ ਵਿਦਿਆਰਥੀ ਦੀ ਸ਼ਖ਼ਸੀਅਤ, ਸੋਚ, ਚਰਿੱਤਰ ਅਤੇ ਜੀਵਨ-ਦ੍ਰਿਸ਼ਟੀ ਨੂੰ ਘੜਨ ਵਾਲਾ ਮਾਰਗਦਰਸ਼ਕ ਹੁੰਦਾ ਹੈ। ਅਜੋਕੇ ਤਕਨੀਕੀ ਯੁੱਗ ਵਿੱਚ ਅਧਿਆਪਕ ਦੀ ਭੂਮਿਕਾ ਹੋਰ ਵੀ ਵਿਸ਼ਾਲ ਹੋ ਗਈ ਹੈ। ਡਿਜ਼ੀਟਲ ਸਾਧਨਾਂ, ਨਵੀਆਂ ਸਿੱਖਣ ਵਿਧੀਆਂ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਵੱਧ ਰਹੇ ਪ੍ਰਭਾਵ ਦੇ ਬਾਵਜੂਦ ਅਧਿਆਪਕ ਦੀ ਮਨੁੱਖੀ ਸੰਵੇਦਨਾ ਅਤੇ ਨੈਤਿਕ ਅਗਵਾਈ ਦੀ ਮਹੱਤਤਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਅਧਿਆਪਕ ਲਈ ਇਹ ਜ਼ਰੂਰੀ ਹੈ ਕਿ ਉਹ ਬਦਲਦੇ ਸਮਾਜਿਕ, ਤਕਨੀਕੀ ਅਤੇ ਸਿੱਖਿਆਤਮਕ ਪਰਿਪੇਖ ਦੇ ਅਨੁਕੂਲ ਆਪਣੇ ਗਿਆਨ ਅਤੇ ਅਧਿਆਪਨ-ਕੌਸ਼ਲਾਂ ਨੂੰ ਨਿਰੰਤਰ ਵਿਕਸਿਤ ਕਰਦਾ ਰਹੇ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਅਧਿਆਪਕ-ਵਿਦਿਆਰਥੀ ਸੰਬੰਧਾਂ, ਆਧੁਨਿਕ ਸਿੱਖਿਆ ਦੀਆਂ ਚੁਣੌਤੀਆਂ ਅਤੇ ਅਧਿਆਪਕ ਦੀਆਂ ਨਵੀਆਂ ਜ਼ਿੰਮੇਵਾਰੀਆਂ ਬਾਰੇ ਵਿਚਾਰ-ਵਟਾਦਰਾਂ ਦੌਰਾਨ ਕਿਹਾ ਕਿ ਸਮਾਜ ਦੀ ਨਿਰਮਾਣ-ਪ੍ਰਕਿਰਿਆ ਵਿੱਚ ਅਧਿਆਪਕ ਦਾ ਸਥਾਨ ਹਮੇਸ਼ਾ ਸਿਖ਼ਰ ’ਤੇ ਰਹੇਗਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਲੈਕਚਰ ਵਿਦਿਆਰਥੀਆਂ ਨੂੰ ਗਿਆਨ ਦੇ ਨਾਲ-ਨਾਲ ਜੀਵਨ ਦੀਆਂ ਅਸਲ ਚੁਣੌਤੀਆਂ ਨੂੰ ਸਮਝਣ ਅਤੇ ਉਨ੍ਹਾਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕਰਦੇ ਹਨ।ਇਸ ਮੌਕੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਦੇ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਡਾ. ਸਤਵੰਤ ਕੌਰ, ਮੈਡਮ ਨਰਿੰਦਰ ਕੌਰ, ਡਾ. ਰਵਿੰਦਰ ਕੌਰ, ਮੈਡਮ ਬਲਜਿੰਦਰ ਕੌਰ, ਮੈਡਮ ਪਲਕ,  ਦਵਿੰਦਰ ਕੁਮਾਰ ਲਾਇਬ੍ਰੇਰੀਅਨ ਅਤੇ ਵਿਦਿਆਰਥੀ ਹਾਜ਼ਰ ਸਨ।