Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਖ਼ਾਲਸਾ ਕਾਲਜ ਵੱਲੋਂ ਭਾਰਤ ਉੱਨਤ ਅਭਿਆਨ ਅਧੀਨ ਰੈਲੀ ਦਾ ਆਯੋਜਨ

ਖ਼ਾਲਸਾ ਕਾਲਜ ਵੱਲੋਂ ਭਾਰਤ ਉੱਨਤ ਅਭਿਆਨ ਅਧੀਨ ਰੈਲੀ ਦਾ ਆਯੋਜਨ

ਗੜ੍ਹਦੀਵਾਲਾ 27 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਐਨ.ਐੱਸ.ਐੱਸ. ਅਤੇ ਉੱਨਤ ਭਾਰਤ ਅਭਿਆਨ ਦੇ ਨੈਸ਼ਨਲ ਵਨ ਹੈਲਥ ਮਿਸ਼ਨ ਦੇ ਤਹਿਤ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁੱਖ ਉਦੇਸ਼ ਸਮਾਜ ਵਿੱਚ ਪਾਣੀ ਬਚਾਓ, ਦਰੱਖ਼ਤ ਸੰਰੱਖਣ, ਨਸ਼ਾ ਮੁਕਤੀ ਅਤੇ ਪਰਾਲੀ ਪ੍ਰਬੰਧਨ ਬਾਰੇ ਲੋਕਾਂ ਨੂੰ ਸੂਚਿਤ ਕਰਨਾ ਸੀ।

ਰੈਲੀ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵੱਖ-ਵੱਖ ਸਲੋਗਨ ਰਾਹੀਂ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ। ਵਿਦਿਆਰਥੀਆਂ ਨੇ ਸੰਦੇਸ਼ ਦਿੱਤਾ ਕਿ ਪਾਣੀ ਜੀਵਨ ਦਾ ਅਧਾਰ ਹੈ, ਦਰੱਖ਼ਤ ਪ੍ਰਕਿਰਤੀ ਦੀ ਸ਼ਾਨ ਹਨ, ਨਸ਼ਾ ਜ਼ਿੰਦਗੀ ਬਰਬਾਦ ਕਰਦਾ ਹੈ ਅਤੇ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਗੰਭੀਰ ਨੁਕਸਾਨ ਹੁੰਦਾ ਹੈ।

ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਕਿਹਾ ਕਿ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਸਮਾਜ ਵਿੱਚ ਵਾਤਾਵਰਣ ਸੰਰੱਖਣ ਤੇ ਨਸ਼ਾ ਮੁਕਤੀ ਵਰਗੇ ਸੁਨੇਹੇ ਫੈਲਾਉਣ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਪਾਣੀ ਅਤੇ ਦਰੱਖ਼ਤਾਂ ਦੀ ਰੱਖਿਆ ਕਰਕੇ ਹੀ ਭਵਿੱਖ ਦੀਆਂ ਪੀੜ੍ਹੀਆਂ ਲਈ ਸੁੰਦਰ ਤੇ ਸਿਹਤਮੰਦ ਵਾਤਾਵਰਣ ਛੱਡਿਆ ਜਾ ਸਕਦਾ ਹੈ। ਇਸ ਦੌਰਾਨ ਉੱਨਤ ਭਾਰਤ ਅਭਿਆਨ ਦੇ ਕੋਆਰਡੀਨੇਟਰ ਮੈਡਮ ਗੁਰਪ੍ਰੀਤ ਕੌਰ, ਸ਼੍ਰੀ ਸੁਖਵਿੰਦਰ ਕੁਮਾਰ, ਮੈਡਮ ਸੀਮਾ ਅਤੇ ਸ. ਅਮਰਵੀਰ ਸਿੰਘ ਮੌਜੂਦ ਸਨ।

 

error: copy content is like crime its probhihated