Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਨੇ ਅੰਤਰ-ਕਾਲਜ ਯੂਨੀਵਰਸਿਟੀ ਖੇਡ ਮੁਕਾਬਲਿਆਂ ਵਿੱਚ ਹਾਸਿਲ ਕੀਤੀ ਓਵਰ-ਆਲ ਚੈਂਪੀਅਨਸ਼ਿਪ

ਖ਼ਾਲਸਾ ਕਾਲਜ ਨੇ ਅੰਤਰ-ਕਾਲਜ ਯੂਨੀਵਰਸਿਟੀ ਖੇਡ ਮੁਕਾਬਲਿਆਂ ਵਿੱਚ ਹਾਸਿਲ ਕੀਤੀ ਓਵਰ-ਆਲ ਚੈਂਪੀਅਨਸ਼ਿਪ

ਗੜ੍ਹਦੀਵਾਲਾ 28 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਪੰਜਾਬ ਯੂਨੀਵਰਸਿਟੀ ਸਪੋਰਟਸ ਕੌਂਸਲ (PUSC) ਵੱਲੋਂ ਆਯੋਜਿਤ ਸੈਸ਼ਨ 2025-26 ਦੇ ਖੇਡ ਮੁਕਾਬਲਿਆਂ ਵਿੱਚ ਬੀ-ਡਿਵਿਜ਼ਨ (ਪੁਰਸ਼ ਵਰਗ) ਦੇ ਜਨਰਲ ਚੈਂਪੀਅਨਸ਼ਿਪ ਵਿੱਚ ਕਾਲਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰ-ਆਲ ਵਿਜੇਤਾ (Overall Winner College) ਦਾ ਖ਼ਿਤਾਬ ਆਪਣੇ ਨਾਮ ਕੀਤਾ ਅਤੇ 51000/-ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਲਾਜਵਾਬ ਪ੍ਰਦਰਸ਼ਨ ਕੀਤਾ। ਵਾਲੀਬਾਲ ਅਤੇ ਬਾਸਕਟਬਾਲ ਟੀਮਾਂ ਨੇ ਆਪਣੇ ਸ਼ਾਨਦਾਰ ਖੇਡ ਕੌਸ਼ਲ ਅਤੇ ਟੀਮ ਵਰਕ ਨਾਲ ਸੋਨੇ ਦੇ ਤਮਗ਼ੇ ਜਿੱਤ ਕੇ ਕਾਲਜ ਦਾ ਮਾਣ ਵਧਾਇਆ। ਕ੍ਰਿਕਟ ਟੀਮ ਨੇ ਵੀ ਬੇਹੱਦ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਤੱਕ ਦਾ ਸਫਰ ਤੈਅ ਕੀਤਾ ਅਤੇ ਸਿਲਵਰ ਮੈਡਲ ਹਾਸਲ ਕੀਤਾ। ਇਸਦੇ ਨਾਲ ਹੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ। ਕਬੱਡੀ (ਪੰਜਾਬ ਸਟਾਈਲ) ਟੀਮ ਨੇ ਵੀ ਤੀਸਰਾ ਸਥਾਨ ਪ੍ਰਾਪਤ ਕਰਦਿਆਂ ਬਰਾਊਂਜ਼ ਮੈਡਲ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਸਾਹਿਬਾਨ ਮੈਡਮ ਸੀਮਾ ਕੁਮਾਰੀ ਅਤੇ ਮੈਡਮ ਹਰਜੋਤ ਕੌਰ ਨੂੰ ਇਸ ਜਿੱਤ ਲਈ ਵਧਾਈ ਦਿੰਦਿਆਂ ਟੀਮਾਂ ਦੇ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਕਾਲਜ ਦੇ ਪ੍ਰਬੰਧਕਾਂ ਅਤੇ ਸਟਾਫ ਵੱਲੋਂ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।