Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਖ਼ਾਲਸਾ ਕਾਲਜ ਐੱਮ-ਕਾਮ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ ਐੱਮ-ਕਾਮ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ 16 ਅਕਤੂਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਐੱਮ-ਕਾਮ ਸਮੈਸਟਰ ਦੂਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਇਸ ਨਤੀਜੇ ਵਿੱਚ ਨਗੀਤਾ ਨੇ 1094 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਰਾਜਨਦੀਪ ਕੌਰ ਨੇ 1057 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਬਲਜਿੰਦਰ ਕੌਰ ਨੇ 1042 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਮੁਖੀ ਮੈਡਮ ਡਾ. ਹਰਪ੍ਰੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।