Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਵੱਲੋਂ ‘ਪ੍ਰਦਰਸ਼ਨ ਕਲਾ ਵਿੱਚ ਖੋਜ ਖੇਤਰ’ਵਿਸ਼ੇ ਉੱਪਰ ਸੈਮੀਨਾਰ ਕਰਵਾਇਆ

ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਵੱਲੋਂ ‘ਪ੍ਰਦਰਸ਼ਨ ਕਲਾ ਵਿੱਚ ਖੋਜ ਖੇਤਰ’ਵਿਸ਼ੇ ਉੱਪਰ ਸੈਮੀਨਾਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਨਾਲ ਸੰਗੀਤ ਵਿਭਾਗ ਵੱਲੋਂ ‘ਪ੍ਰਦਰਸ਼ਨ ਕਲਾ ਵਿੱਚ ਖੋਜ ਖੇਤਰ’ ਵਿਸ਼ੇ ਉੱਪਰ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸੈਮੀਨਾਰ ਦੇ ਪ੍ਰਮੁੱਖ ਪ੍ਰਵਕਤਾ ਡਾ. ਧਰੁਬ ਕੁਮਾਰ ਨੇ ਪ੍ਰਦਰਸ਼ਨ ਦੀਆਂ ਕਲਾਵਾਂ ਸਿੱਖਣ ਲਈ ਅਤੇ ਕਲਾਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਅਲੱਗ-ਅਲੱਗ ਪਹਿਲੂਆਂ ‘ਤੇ ਗੱਲ ਕੀਤੀ। ਰਿਸੋਰਸ ਪਰਸਨ ਯੂਸਫ ਡੈਨੀਅਲ ਨੇ ਵੈਸਟਰਨ ਮਿਊਜਿਕ ਅਤੇ ਨਾਟ ਕਲਾ ਨਾਲ ਸੰਗੀਤ ਦੇ ਸੰਬੰਧ ਬਾਰੇ ਚਰਚਾ ਕੀਤੀ। ਲਵਦੀਪ ਸਿੰਘ ਨੇ ਸਟੂਡੀਓ ਵਰਕ ਅਤੇ ਮਿਊਜ਼ਿਕ ਡਾਇਰੈਕਸ਼ਨ ਉੱਪਰ ਆਪਣੇ ਵਿਚਾਰ ਪੇਸ਼ ਕੀਤੇ ਅਤੇ ਗੁਰਦੀਪ ਸਿੰਘ ਨੇ ਪੰਜਾਬ ਦੇ ਲੋਕ ਸੰਗੀਤ ਦਾ ਸਾਡੇ ਜੀਵਨ ਉੱਪਰ ਕੀ ਪ੍ਰਭਾਵਾਂ ਸੰਬੰਧੀ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਤਿੰਨ ਵਿਦਿਆਰਥੀਆਂ ਜਸਪ੍ਰੀਤ ਕੌਰ, ਜਸਲੀਨ ਕੌਰ ਅਤੇ ਕਿਰਨਦੀਪ ਕੌਰ ਨੇ ਸੰਗੀਤ ਵਿਸ਼ੇ ਤੇ ਆਪਣਾ ਆਪਣਾ ਪੇਪਰ ਪੜ੍ਹਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸੰਗੀਤ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਇਸ ਸੈਮੀਨਾਰ ਕਰਾਉਣ ਤੇ ਵਧਾਈ ਦਿੱਤੀ। ਸੰਗੀਤ ਵਿਭਾਗ ਦੇ ਮੁਖੀ ਸ. ਗੁਰਪਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਆਪਣੇ ਕੀਮਤੀ ਵਿਚਾਰ ਸਾਂਝੇ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਸੰਜੀਵ ਸਿੰਘ, ਡਾ. ਅਰਚਨਾ ਠਾਕੁਰ, ਡਾ. ਅਮਨਦੀਪ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।