Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਵਿਸ਼ੇਸ਼ ਲੈਕਚਰ ਕਰਵਾਇਆ

ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ੍ਰੀ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਸਟਾਰਟਅਪ ਲਈ ਉੱਦਮਤਾ ਵਿਕਾਸ ਅਤੇ ਕਾਰੋਬਾਰੀ ਕਰਜ਼ਾ ਯੋਜਨਾਵਾਂ’ ਵਿਸ਼ੇ ‘ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦੇ ਪ੍ਰਮੁੱਖ ਪ੍ਰਵਕਤਾ ਮੈਡਮ ਮਿਸ ਸੁਖਨਪ੍ਰੀਤ ਕੌਰ (ਅਸਿਸਟੈਂਟ ਪ੍ਰੋਫ਼ੈਸਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਝਾੜ ਸਾਹਿਬ, ਫੈਸ਼ਨ ਡਿਜ਼ਾਈਨਿੰਗ ਵਿਭਾਗ) ਸਨ। ਉਹਨਾਂ ਨੇ ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਨਵਾਂ ਕੰਮ ਸ਼ੁਰੂ ਕਰਨ ਦੇ ਢੰਗ ਤਰੀਕੇ, ਵਿੱਤੀ ਪ੍ਰਬੰਧਨ ਅਤੇ ਬਾਜ਼ਾਰ ਵਿੱਚ ਆਪਣੀ ਪਹਿਚਾਣ ਬਣਾਉਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ । ਉਹਨਾਂ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਪ੍ਰਸ਼ਨਾਂ ਦੇ ਉੱਤਰ ਸੰਖੇਪ ਅਤੇ ਸਰਲ ਢੰਗ ਨਾਲ ਦਿੱਤੇ । ਪ੍ਰਿੰ. ਡਾ. ਜਸਪਾਲ ਸਿੰਘ ਨੇ ਵਿਦਿਆਰਥੀ ਨੂੰ ਅਜਿਹੇ ਮਹੱਤਵਪੂਰਨ ਲੈਕਚਰਾਂ ਤੋਂ ਲਾਭ ਉਠਾਉਣ ਦੀ ਪ੍ਰੇਰਣਾ ਦਿੱਤੀ।ਇਸ ਮੌਕੇ ਫੈਸ਼ਨ ਵਿਭਾਗ ਦੇ ਮੈਡਮ ਸ਼ਰਨਜੀਤ ਕੌਰ, ਮੈਡਮ ਨੇਹਾ ਅਤੇ ਵਿਦਿਆਰਥੀ ਹਾਜ਼ਰ ਸਨ।