Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ

ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ

ਗੜ੍ਹਦੀਵਾਲਾ 28 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ ਆਈ.ਕਿਊ.ਏ.ਸੀ. (IQAC) ਅਤੇ ਡੋਮੇਨ ਕਲੱਬ ਦੇ ਸਹਿਯੋਗ ਨਾਲ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਪ੍ਰੈਕਟੀਕਲ ਗਿਆਨ ਨੂੰ ਵਧਾਉਣਾ ਅਤੇ ਇਕ ਦੂਜੇ ਨਾਲ ਸਿੱਖਣ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰਨਾ ਸੀ। ਵਰਕਸ਼ਾਪ ਵਿੱਚ ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਦੀ ਵਿਦਿਆਰਥਣ ਨੀਲਮ ਭਾਟੀਆ ਨੇ ਸਹਿਭਾਗੀ ਵਿਦਿਆਰਥੀਆਂ ਨੂੰ “ਸੂਟ ਅਤੇ ਪਲਾਜ਼ੋ ਦੀ ਡ੍ਰਾਫਟਿੰਗ” ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਡ੍ਰਾਫਟਿੰਗ ਦੇ ਬੁਨਿਆਦੀ ਨਿਯਮਾਂ ਤੋਂ ਲੈ ਕੇ ਮਾਪ ਲੈਣ ਦੀ ਸਹੀ ਵਿਧੀ, ਪੈਟਰਨ ਬਣਾਉਣ ਦੇ ਤਰੀਕੇ ਅਤੇ ਕੱਟਿੰਗ ਦੇ ਅਹਿਮ ਨੁਕਤਿਆਂ ਬਾਰੇ ਪ੍ਰਯੋਗਾਤਮਕ ਡੈਮੋਨਸਟਰੇਸ਼ਨ ਵੀ ਦਿੱਤੀ। ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਮੈਡਮ ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭਾਗ ਲੈਣ ਅਤੇ ਆਪਣੀ ਰਚਨਾਤਮਕਤਾ ਨੂੰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੈਡਮ ਨੇਹਾ ਅਤੇ ਵਿਦਿਆਰਥੀ ਹਾਜ਼ਰ ਸਨ।