Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
You are currently viewing ਖਾਲਸਾ ਕਾਲਜ ਵਿੱਚ ਕਾਨੂੰਨੀ ਜਾਗਰੂਕਤਾ ਬਾਰੇ ਐਕਸਟੈਂਸ਼ਨ ਲੈਕਚਰ ਆਯੋਜਿਤ

ਖਾਲਸਾ ਕਾਲਜ ਵਿੱਚ ਕਾਨੂੰਨੀ ਜਾਗਰੂਕਤਾ ਬਾਰੇ ਐਕਸਟੈਂਸ਼ਨ ਲੈਕਚਰ ਆਯੋਜਿਤ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ( ਸਿੱਖਿਆ ) ਸ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦੀ ਅਗਵਾਈ ਹੇਠ ਅੰਦਰੂਨੀ ਸ਼ਿਕਾਇਤ ਕਮੇਟੀ, ਮਹਿਲਾ ਸਸ਼ਕਤੀਕਰਨ ਸੈੱਲ, ਬੇਟੀ ਬਚਾਓ-ਬੇਟੀ ਪੜਾਓ ਸੈੱਲ ਵੱਲੋਂ 13 ਮਾਰਚ 2026 ਨੂੰ “ਕਾਨੂੰਨੀ ਜਾਗਰੂਕਤਾ : ਸਿੱਖਿਆ ਅਤੇ ਕੰਮਕਾਜੀ ਮਾਹੌਲ਼ ਵਿੱਚ ਸੁਰੱਖਿਆ” ਵਿਸ਼ੇ ਉੱਤੇ ਇੱਕ ਐਕਸਟੈਂਸ਼ਨ ਲੈਕਚਰ ਆਯੋਜਿਤ ਕੀਤਾ ਗਿਆ।

ਇਸ ਮੌਕੇ ਮੁੱਖ ਵਕਤਾ ਵਜੋਂ ਪ੍ਰਸਿੱਧ ਐਡਵੋਕੇਟ ਸ : ਗੁਰਪ੍ਰੀਤ ਸਿੰਘ ਭੱਟੀ ਹਾਜ਼ਰ ਰਹੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਕਾਨੂੰਨੀ ਜਾਗਰੂਕਤਾ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕਿਵੇਂ ਕਾਨੂੰਨੀ ਜਾਣਕਾਰੀ ਵਿਦਿਆਕ ਸੰਸਥਾਵਾਂ ਅਤੇ ਕਾਰਜ ਸਥਲਾਂ ‘ਤੇ ਸੁਰੱਖਿਅਤ ਅਤੇ ਸਮਾਨਤਾਪੂਰਣ ਵਾਤਾਵਰਣ ਬਣਾਉਣ ਵਿੱਚ ਮਦਦ ਕਰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਅਤੇ ਕਾਨੂੰਨੀ ਸੁਰੱਖਿਆ ਪ੍ਰਣਾਲੀਆਂ ਬਾਰੇ ਵੀ ਜਾਣੂ ਕਰਵਾਇਆ।

ਵਿਦਿਆਰਥੀਆਂ ਨੇ ਇਸ ਲੈਕਚਰ ਵਿੱਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵੱਖ-ਵੱਖ ਕਾਨੂੰਨੀ ਮਸਲਿਆਂ ਬਾਰੇ ਸਵਾਲ ਵੀ ਪੁੱਛੇ। ਵਕਤਾ ਨੇ ਉਨ੍ਹਾਂ ਦੇ ਸਵਾਲਾਂ ਦੇ ਸੰਤੁਸ਼ਟੀਜਨਕ ਜਵਾਬ ਦਿੱਤੇ। ਇਸ ਮੌਕੇ ਐਡਵੋਕੇਟ ਸ : ਸੁੱਖਵਿੰਦਰ ਸਿੰਘ ਜੀ ਨੇ ਵੀ ਸ਼ਮੂਲੀਅਤ ਕੀਤੀ l

ਕਾਲਜ ਪ੍ਰਬੰਧਕਾਂ ਅਤੇ ਸੈੱਲਾਂ ਦੇ ਕੋਆਰਡੀਨੇਟਰਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਲੈਕਚਰ ਵਿਦਿਆਰਥੀਆਂ ਵਿੱਚ ਕਾਨੂੰਨੀ ਸੂਝ-ਬੂਝ ਵਧਾਉਣ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

ਅਖੀਰ ਵਿੱਚ ਮਹਿਮਾਨ ਵਕਤਾ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਕਾਨੂੰਨੀ ਜਾਗਰੂਕਤਾ ਨੂੰ ਆਪਣੀ ਜ਼ਿੰਦਗੀ ਵਿੱਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮ ਸਮੇਂ ਸਮੇਂ ਤੇ ਵਿਦਿਆਰਥੀਆਂ ਲਈ ਉਲੀਕੇ ਜਾਣੇ ਚਾਹੀਦੇ ਹਨ ਜਿਨਾਂ ਤੋਂ ਬੱਚਿਆਂ ਨੂੰ ਭਵਿੱਖ ਲਈ ਪ੍ਰੇਰਨਾ ਮਿਲ ਸਕੇ l