Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ

ਗੜ੍ਹਦੀਵਾਲਾ 11 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਫਿਜ਼ਿਕਸ ਅਤੇ ਕਮਿਸਟਰੀ ਵਿਭਾਗ ਦੇ ਵਿਦਿਆਰਥੀਆਂ ਦਾ ਵਿੱਦਿਅਕ ਅਤੇ ਉਦਯੋਗਿਕ ਦੌਰਾ ‘ਸਿਟਰਸ ਆਸਟੇਟ ਭੂੰਗਾ’ ਵਿਖੇ ਕਰਵਾਇਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗਿਕ ਪ੍ਰਕਿਰਿਆਵਾਂ ਬਾਰੇ ਪ੍ਰੈਕਟੀਕਲ ਜਾਣਕਾਰੀ ਦੇਣਾ ਸੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਖੇਤੀਬਾੜੀ ਦੇ ਕੰਮਾਂ ਵਿੱਚ ਵਰਤੀਆਂ ਜਾਂਦੀਆਂ ਮਸ਼ੀਨਾਂ ਦੇ ਕੰਮ ਕਰਨ ਦੇ ਤਰੀਕੇ ਨੂੰ ਨਜ਼ਦੀਕ ਤੋਂ ਵੇਖਿਆ ਅਤੇ ਕਈ ਨਵੀਆਂ ਗੱਲਾਂ ਸਿੱਖੀਆਂ। ਬਾਗ਼ਬਾਨੀ ਵਿਭਾਗ ਦੇ ਮੁਖੀ ਡਾ. ਲਖਵੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਪੌਦਿਆਂ ਅਤੇ ਉਹਨਾਂ ਦੀ ਸੰਭਾਲ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਡਾ. ਜਸਦੀਪ ਸਿੰਘ, ਡਾ. ਦੀਪਕ ਸ਼ਰਮਾ ਅਤੇ ਮੈਡਮ ਕਰਨਵੀਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਖੇਤੀਬਾੜੀ ਸੰਬੰਧੀ ਡੂੰਘੀ ਜਾਣਕਾਰੀ ਪ੍ਰਦਾਨ ਕੀਤੀ ਗਈ।ਵਿਦਿਆਰਥੀਆਂ ਨੂੰ ‘ਗਗਨ ਜੀ ਕਾ ਟਿੱਲਾ’ ਵਿਖੇ ਲਿਜਾਇਆ ਗਿਆ, ਜਿੱਥੇ ਉਹਨਾਂ ਨੇ ਕੁਝ ਸਮਾਂ ਕੁਦਰਤੀ ਸੁੰਦਰਤਾ ਦਾ ਆਨੰਦ ਮਾਣਿਆ। ਇਸ ਦੌਰਾਨ ਭੌਤਿਕ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਸੰਜੀਵ ਸਿੰਘ, ਮੈਡਮ ਕਰਮਵੀਰ ਅਤੇ ਰਸਾਇਣ ਵਿਭਾਗ ਤੋਂ ਡਾ. ਰਾਬੀਆ ਸ਼ਰਮਾ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ। ਇਹ ਦੌਰਾ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਅਤੇ ਯਾਦਗਾਰ ਰਿਹਾ।