Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਤੇ ਧਾਰਮਿਕ ਟੂਰ ਦਾ ਆਯੋਜਨ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਤੇ ਧਾਰਮਿਕ ਟੂਰ ਦਾ ਆਯੋਜਨ

ਗੜ੍ਹਦੀਵਾਲਾ 10 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਐੱਸ.ਐੱਸ. ਯੂਨਿਟ ਅਤੇ ਕੈਮੀਸਟਰੀ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਇੱਕ ਵਿੱਦਿਅਕ ਅਤੇ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਨਾ ਦੇਵੀ ਜੀ ਦੇ ਦਰਸ਼ਨ ਕੀਤੇ।
ਯਾਤਰਾ ਦੀ ਸ਼ੁਰੂਆਤ ਕਾਲਜ ਕੈਂਪਸ ਤੋਂ ਹੋਈ ਜਿੱਥੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਸੁਰੱਖਿਆ ਸੰਬੰਧੀ ਨਿਰਦੇਸ਼ ਦਿੱਤੇ ਗਏ। ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਵਿਦਿਆਰਥੀਆਂ ਨੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕੀਤੇ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਯਾਤਰਾ ਨੈਨਾ ਦੇਵੀ ਵੱਲ ਵਧੀ, ਜਿੱਥੇ ਵਿਦਿਆਰਥੀਆਂ ਨੇ ਮਾਤਾ ਜੀ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ। ਇਸ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਸਾਂਸਕ੍ਰਿਤਿਕ ਵਿਰਾਸਤ ਨਾਲ ਜੋੜਨਾ ਅਤੇ ਉਨ੍ਹਾਂ ਵਿੱਚ ਸਹਿਯੋਗ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨਾ ਸੀ। ਇਸ ਯਾਤਰਾ ਦੌਰਾਨ ਡਾ. ਪੰਕਜ ਸ਼ਰਮਾ, ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਈਸ਼ਿਤਾ ਵਿਦਿਆਰਥੀਆਂ ਨਾਲ ਮੌਜੂਦ ਸਨ।