Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਖ਼ਾਲਸਾ ਕਾਲਜ ਦੇ ਫਿਜ਼ਿਕਸ ਵਿਭਾਗ ਵੱਲੋਂ ਇਕ ਦਿਨਾਂ ਵਰਕਸ਼ਾਪ ਦਾ ਆਯੋਜਨ

ਖ਼ਾਲਸਾ ਕਾਲਜ ਦੇ ਫਿਜ਼ਿਕਸ ਵਿਭਾਗ ਵੱਲੋਂ ਇਕ ਦਿਨਾਂ ਵਰਕਸ਼ਾਪ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਫਿਜ਼ਿਕਸ ਵਿਭਾਗ ਵੱਲੋਂ ਆਈ.ਆਈ.ਸੀ. ਅਤੇ ਆਈ.ਕਿਊ. ਏ.ਸੀ.ਦੇ ਸਹਿਯੋਗ ਨਾਲ ਇੱਕ ਦਿਨਾਂ ਇਲੈਕਟ੍ਰਾਨਿਕਸ ਅਤੇ ਰੋਬੋਟਿਕਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਇਸ ਵਰਕਸ਼ਾਪ ਵਿੱਚ ਸ.ਜਸਵਿੰਦਰ ਸਿੰਘ ਸਿੱਧੂ ਪ੍ਰਮੁੱਖ ਪ੍ਰਵਕਤਾ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਲੈਕਟ੍ਰਾਨਿਕਸ ਦੇ ਮੁੱਢਲੇ ਸਿਧਾਂਤਾਂ ਅਤੇ ਆਰਡਿਊਨੋ ਪ੍ਰੋਗਰਾਮਿੰਗ ਦੀਆਂ ਬਾਰੀਕੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਫਿਜ਼ਿਕਸ ਕਲੱਬ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮੈਂਬਰਾਂ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ। ਵਿਦਿਆਰਥੀਆਂ ਨੇ ਵਰਕਸ਼ਾਪ ਦੌਰਾਨ ਆਪਣੇ ਹੱਥੀਂ ਪ੍ਰੋਟੋਟਾਈਪਿੰਗ ਕਰਨੀ ਸਿੱਖੀ। ਜਿਸ ਵਿੱਚ ਉਨ੍ਹਾਂ ਨੇ ਸਰਕਟ ਬਣਾਉਣ, ਸੈਂਸਰਾਂ ਦੀ ਵਰਤੋਂ ਕਰਨ ਅਤੇ ਆਰਡਿਊਨੋ ਕੋਡਿੰਗ ਰਾਹੀਂ ਰੋਬੋਟਿਕ ਪ੍ਰੋਜੈਕਟ ਤਿਆਰ ਕਰਨ ਦੀਆਂ ਤਕਨੀਕਾਂ ਸਿੱਖੀਆਂ।

ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿੱਚ ਤਕਨਾਲੋਜੀ ਦੀ ਮਹੱਤਤਾ ਨੂੰ ਸਮਝਣ ਅਤੇ ਇਸ ਵਿੱਚ ਮੁਹਾਰਤ ਹਾਸਲ ਕਰਨ ਲਈ ਪ੍ਰੇਰਿਆ। ਇਸ ਮੌਕੇ ਫਿਜ਼ਿਕਸ ਵਿਭਾਗ ਦੇ ਮੁਖੀ ਸੰਜੀਵ ਸਿੰਘ, ਸ਼੍ਰੀ ਰਿਤਿਕ ਸ਼ਰਮਾ ਅਤੇ ਵਿਦਿਆਰਥੀ ਹਾਜ਼ਰ ਸਨ