ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰੁਜ਼ਗਾਰ ਨਾਲ ਸੰਬੰਧਿਤ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸ. ਵਿਕਰਮ ਸਿੰਘ (ਯੰਗ ਪ੍ਰੋਫੈਸ਼ਨਲ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਹੁਸ਼ਿਆਰਪੁਰ) ਅਤੇ ਅਸ਼ਵਨੀ ਕੁਮਾਰ (ਇੰਚਾਰਜ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ) ਨੇ ਵਿਦਿਆਰਥੀਆਂ ਨੂੰ ਰੁਜ਼ਗਾਰ ਨਾਲ ਸੰਬੰਧਿਤ ਸਕਿੱਲ ਕੋਰਸਾਂ, ਸਵੈ ਰੁਜ਼ਗਾਰ ਸਕੀਮਾਂ ਅਤੇ ਵੱਖ-ਵੱਖ ਨੌਕਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਅਤੇ ਉਨਾਂ ਦੇ ਹੁਨਰ ਨੂੰ ਨਿਖਾਰਨ ਲਈ ਸਹਾਈ ਹੁੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਦਾ ਲਾਭ ਉਠਾਉਣ ਲਈ ਪ੍ਰੇਰਿਆ। ਇਸ ਮੌਕੇ ਪਲੇਸਮੈਂਟ ਸੈੱਲ ਦੇ ਇੰਚਾਰਜ ਸ੍ਰੀ ਦਵਿੰਦਰ ਕੁਮਾਰ ਲਾਇਬ੍ਰੇਰੀਅਨ,ਮੈਡਮ ਕਿ੍ਤੀਕਾ ਸ਼ਰਮਾ ਅਤੇ ਵਿਦਿਆਰਥੀ ਹਾਜ਼ਰ ਸਨ।








