Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ

ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ

ਗੜ੍ਹਦੀਵਾਲਾ 24 ਜੂਨ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰਮੀਆਂ ਦੀਆਂ ਛੁੱਟੀਆਂ ਵਿੱਚ ਸੰਗਤ ਦੀ ਵਧੇਰੇ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਹਰਮਿੰਦਰ ਸਾਹਿਬ ਜੀ ਦੀ ਸੇਵਾ ਵਿੱਚ ਵਲੰਟੀਅਰ ਦੇ ਤੌਰ ‘ਤੇ ਸੇਵਾ ਨਿਭਾਈ। ਸੇਵਾ ਦੌਰਾਨ ਵਲੰਟੀਰੀਆਂ ਨੇ ਜਲ ਸੇਵਾ, ਦਰਸ਼ਨ ਲਾਈਨਾਂ ਵਿਚ ਵਿਵਸਥਾ ਬਣਾਈ ਰੱਖਣ ਅਤੇ ਤਖਤੀਆਂ ਰਾਹੀਂ ਸੰਗਤ ਨੂੰ ਗੁਰਦੁਆਰੇ ਦੀ ਮਰਿਆਦਾ ਅਨੁਸਾਰ ਸੁਚੇਤ ਕਰਨ ਆਦਿ ਕਾਰਜਾਂ ਵਿੱਚ ਯੋਗਦਾਨ ਪਾਇਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਿੱਖ ਧਰਮ ਅਨੁਸਾਰ ਸੇਵਾ ਸਭ ਤੋਂ ਵੱਡੀ ਪੂਜਾ ਹੈ ਜੋ ਵਿਦਿਆਰਥੀਆਂ ਨੂੰ ਨੈਤਿਕ ਮੁੱਲਾਂ ਨਾਲ ਜੋੜਦੀ ਉਹਨਾਂ ਦੇ ਵਿਅਕਤੀਗਤ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਮਾਜਿਕ ਕਾਰਜਾਂ ਵਿੱਚ ਸੇਵਾ ਭਾਵਨਾ ਨਾਲ ਜੁੜੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।