Prime Punjab Times

Latest news
“ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗ਼ਦਰੀ ਬਾਬਿਆਂ ਦੇ ਮੇਲੇ ਵਿੱਚ ਸ਼ਮੂਲੀਅਤ ਕੀਤੀ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗ਼ਦਰੀ ਬਾਬਿਆਂ ਦੇ ਮੇਲੇ ਵਿੱਚ ਸ਼ਮੂਲੀਅਤ ਕੀਤੀ

ਗੜ੍ਹਦੀਵਾਲਾ 13 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਸੰਗੀਤ ਵਿਭਾਗ ਦੇ ਮੁਖੀ ਸ.ਗੁਰਪਿੰਦਰ ਸਿੰਘ (ਅਸਿਸਟੈਂਟ ਪ੍ਰੋਫ਼ੈਸਰ) ਨਾਲ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸੱਦੇ ‘ਤੇ ਅੰਤਰਰਾਸ਼ਟਰੀ ‘ਮੇਲਾ ਗ਼ਦਰੀ ਬਾਬਿਆਂ ਦਾ’ ਵਿੱਚ ਸ਼ਮੂਲੀਅਤ ਕਰਕੇ ਦੇਸ਼ ਭਗਤੀ ਦੇ ਗੀਤ ਅਤੇ ਕਾਰਿਓਗ੍ਰਾਫੀ ਦੀ ਪੇਸ਼ਕਾਰੀ ਕੀਤੀ। ਵਿਦਿਆਰਥੀਆਂ ਨੇ ਮੰਚ ਪ੍ਰਦਰਸ਼ਨ ਦੇ ਨਾਲ ਨਾਲ ਮੇਲੇ ਵਿੱਚ ਬੁੱਕ ਸਟਾਲ ਤੋਂ ਕਿਤਾਬਾਂ ਖਰੀਦੀਆਂ ਅਤੇ ਅਜਾਇਬ ਘਰ ਵਿੱਚ ਸ਼ਹੀਦਾਂ ਦੀਆਂ ਤਸਵੀਰਾਂ ਰਾਹੀਂ ਆਪਣੇ ਇਤਿਹਾਸ ਨੂੰ ਯਾਦ ਕੀਤਾ। ਇਸ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਸ. ਅਜਮੇਰ ਸਿੰਘ ਅਤੇ ਕਮੇਟੀ ਮੈਂਬਰਾਂ ਨੇ ਸ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਅਤੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੂੰ ਹਰ ਸਾਲ ਇਸ ਮੰਚ ਤੋਂ ਪੇਸ਼ਕਾਰੀ ਕਰਨ ਲਈ ਸੱਦਾ ਦਿੱਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸੰਗੀਤ ਸ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਵੱਲੋਂ ਇਸ ਭਾਗੀਦਾਰੀ ਦੀ ਪ੍ਰਸੰਸਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਰਾਸਤੀ ਅਤੇ ਇਤਿਹਾਸਿਕ ਮੇਲਿਆਂ ਵਿੱਚ ਭਾਗ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ।

error: copy content is like crime its probhihated